ਕਾਂਗਰਸ ਦੇ ਮੰਤਰੀਆਂ ਅਤੇ ਨਵਜੋਤ ਸਿੱਧੂ ਦੀ ਆਪਸੀ ਲੜਾਈ ਨੇ ਪੰਜਾਬ ਨੂੰ ਡੋਬਿਆ: ਸੁਰਜੀਤ ਰੱਖੜਾ
ਪੰਜਾਬ ਦੇ ਵਿਕਾਸ ਤੇ ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਅਕਾਲੀ ਦਲ-ਬਸਪਾ ਦਾ ਸੱਤਾ ‘ਚ ਆਉਣਾ ਬਹੁਤ ਜ਼ਰੂਰੀ
ਪਟਿਆਲਾ, 3 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦੇ ਮੰਤਰੀਆਂ ਅਤੇ ਨਵਜੋਤ ਸਿੱਧੂ ਦੀ ਆਪਸੀ ਲੜਾਈ ਨੇ ਪੰਜਾਬ ਨੂੰ ਡੋਬ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਲੜਾਈ ਦੇ ਵਿੱਚ ਪੰਜਾਬ ਦਾ ਵਿਕਾਸ ਤੇ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਰੁਲ ਚੁੱਕਿਆ ਹੈ, ਜਿਸਨੂੰ ਬਚਾਉਣ ਲਈ ਅਕਾਲੀ ਦਲ-ਬਸਪਾ ਦਾ ਸੱਤਾ ‘ਚ ਆਉਣਾ ਬਹੁਤ ਜ਼ਿਆਦਾ ਜ਼ਰੂਰੀ ਹੈ।
ਸ. ਸੁਰਜੀਤ ਰੱਖੜਾ ਨੇ ਆਖਿਆ ਕਿ ਕਾਂਗਰਸ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਗ੍ਰਹਿ ਵਿਭਾਗ ਛੱਡਣ ਦੇ ਬਿਆਨ ਤੋਂ ਇਹ ਗੱਲ ਪੂਰੀ ਤਰ੍ਹਾਂ ਸਾਬਿਤ ਹੋ ਜਾਂਦੀ ਹੈ ਕਿ ਉਹ ਵੀ ਨਵਜੋਤ ਸਿੰਘ ਸਿੱਧੂ ਦੀ ਫੋਕੀ ਬਿਆਨਬਾਜ਼ੀ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗੱਲ ਹੁਣ ਚੰਗੀ ਤਰ੍ਹਾ ਪਤਾ ਚੱਲ ਚੁੱਕੀ ਹੈ ਕਿ ਕਾਂਗਰਸ ਦੇ ਪਲੇ ਹੁਣ ਕੁੱਝ ਵੀ ਨਹੀਂ ਰਿਹਾ ਹੈ। ਕਾਂਗਰਸ ਦੇ ਮੰਤਰੀ ਸਿਰਫ਼ ਬਿੱਲੀਆਂ ਵਾਂਗ ਕੁਰਸੀ ਦੀ ਲੜਾਈ ਲੜ ਰਹੇ ਹਨ, ਜਦੋਂ ਕਿ ਪੰਜਾਬ ਦੇ ਭਵਿੱਖ ਨਾਲ ਅਤੇ ਵਿਕਾਸ ਤੋਂ ਉਨ੍ਹਾਂ ਨੂੰ ਕੁੱਝ ਵੀ ਲੈਣਾ ਦੇਣਾ ਨਹੀਂ ਹੈ।
ਸ. ਰੱਖੜਾ ਨੇ ਕਿਹਾ ਕਿ ਹੁਣ ਲੋਕਾਂ ਦਾ ਸਿੱਧੇ ਤੌਰ ‘ਤੇ ਵਿਸ਼ਵਾਸ਼ ਤੇ ਭਰੋਸਾ ਅਕਾਲੀ ਦਲ ਬਸਪਾ ਨੂੰ ਮਿਲ ਰਿਹਾ ਹੈ। ਇਸ ਲਈ ਲੋਕਾਂ ਦੇ ਪੂਰੇ ਸਹਿਯੋਗ ਨਾਲ ਅਕਾਲੀ ਦਲ ਬਸਪਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਰਿਕਾਰਡ ਜਿੱਤ ਨੂੰ ਦਰਜ ਕਰੇਗੀ ਅਤੇ ਲੋਕਾਂ ਨੂੰ ਪੂਰਾ ਇਨਸਾਫ ਦਿਵਾਏਗੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਰੁਕੇ ਹੋਏ ਵਿਕਾਸ ਨੂੰ ਚਾਲੂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਸਿਹਤ, ਸਿੱਖਿਆ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਕੁਲਵਿੰਦਰ ਸਿੰਘ ਵਿਕੀ ਰਵਾਜ ਸੀਨੀਅਰ ਅਕਾਲੀ ਨੇਤਾ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ, ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੇਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਂਡਸਾਂ ਕਲਰਭੈਣੀ ਸਾਬਕਾ ਸਰਪੰਚ ਹਾਜਰ ਸਨ।

