ਪੰਜਾਬਪਟਿਆਲਾ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ `ਚ ਪੰਜਾਬ ਸਰਕਾਰ ਵਲੋਂ ਕੋਤਾਹੀ ਨਿੰਦਣਯੋਗ: varun ਜਿੰਦਲ

ਪਟਿਆਲਾ 6 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫਿ਼ਰੋਜ਼ਪੁਰ ਵਿਖੇ ਪੰਜਾਬ ਦੀ ਸਭ ਤੋਂ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਜਾਣਾ ਸੀ। ਉਥੇ ਹੀ ਸੂਬੇ ਨੂੰ ਵੱਡੇ-ਵੱਡੇ ਪ੍ਰਾਜੈਕਟ ਸਮਰਪਿਤ ਵੀ ਕੀਤੇ ਜਾਣੇ ਸਨ। ਪਰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ `ਚ ਪੰਜਾਬ ਸਰਕਾਰ ਨੇ ਕੀਤੀ ਕੋਤਾਹੀ ਦਾ ਸਭ ਤੋਂ ਵੱਡਾ ਪ੍ਰਮਾਣ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿ਼ਲ੍ਹਾ ਮੀਤ ਪ੍ਰਧਾਨ ਵਰੂਣ ਜਿੰਦਲ ਵਲੋਂ ਕੀਤਾ ਗਿਆ।

ਮੀਤ ਪ੍ਰਧਾਨ ਵਰੂਣ ਜਿੰਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਸਭ ਤੋਂ ਵੱਡੀ ਸ਼ਖ਼ਸ਼ੀਅਤ ਹਨ, ਜਿੰਨਾਂ ਦੀ ਸੁਰੱਖਿਆ ਕਰਨਾ ਸੂਬੇ ਦੀ ਸਰਕਾਰ ਦਾ ਅਹਿਮ ਫ਼ਰਜ਼ ਸੀ। ਪਰ ਉਨ੍ਹਾਂ ਦਾ ਉਦਘਾਟਨ ਵਾਲੀਆਂ ਥਾਵਾਂ ਤੇ ਸਿਆਸੀ ਰੈਲੀ ਵਿਚ ਪੁੱਜਣ ਤੋਂ ਪਹਿਲਾਂ ਹੀ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਰਾਹ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੜ ਵਾਪਸ ਪਰਤਨਾ ਪਿਆ ਹੈ।

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਦੇ ਸੂਬੇ ਵਿਚ ਆਉਣ ਤੋਂ ਪਹਿਲਾਂ ਹੀ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਰਸਤਾ ਜਾਮ ਕਰਨ ਦੀ ਸਹੂਲਤ ਦੇਣਾ ਇਹ ਇੱਕ ਅਪਰਾਧਿਕ ਸਾਜਿਸ਼ ਹੈ। ਇਹ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਗੰਭੀਰ ਖਿਲਵਾੜ ਹੈ। ਜੋ ਵੀ ਨੇਤਾ, ਮੰਤਰੀ ਤੇ ਅਧਿਕਾਰੀ ਇਸ ਸਾਜ਼ਿਸ਼ ਵਿਚ ਸ਼ਾਮਲ ਹੈ ਉਸ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੀਤ ਪ੍ਰਧਾਨ ਵਰੁਣ ਜਿੰਦਲ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਾਲਾਤ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ ਇਸ ਲਈ ਪੰਜਾਬ ਵਿੱਚ ਹੁਣ ਰਾਸ਼ਟਰਪਤੀ ਰਾਜ ਲਾਗੂ ਹੋਣਾ ਚਾਹੀਦਾ ਹੈ।

Leave a Reply

Your email address will not be published. Required fields are marked *