ਰਾਜੂ ਖੰਨਾ ਦੀ ਅਗਵਾਈ ਵਿੱਚ ਪਿੰਡ ਘੁਟੀਡ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ ਛੱਡ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ।
ਕਾਂਗਰਸ ਵਿੱਚ ਕੁਰਸੀ ਦੀ ਲੜਾਈ ਨੇ ਪੰਜਾਬ ਨੂੰ 20 ਸਾਲ ਪਿਛੇ ਪਾਇਆ:– ਰਾਜੂ ਖੰਨਾ।
ਅਮਲੋਹ,7 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹਲਕਾ ਅਮਲੋਹ ਅੰਦਰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਪਿੰਡ ਘੁਟੀਡ ਦੇ ਵੱਡੀ ਗਿਣਤੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆਂ। ਪਿੰਡ ਘੁਟੀਡ ਵਿਖੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਵਿੱਚ ਜੋ ਸਤਾ ਪ੍ਰਾਪਤੀ ਤੇ ਕੁਰਸੀ ਦੀ ਲੜਾਈ ਚੱਲ ਰਹੀ ਹੈ ਉਸ ਨੇ ਪੰਜਾਬ ਨੂੰ 20 ਸਾਲ ਪਿਛੇ ਪਾਇਆ। ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ,ਸੁੱਖੀ ਰੰਧਾਵਾ ਕੁਰਸੀ ਦੀ ਪ੍ਰਾਪਤੀ ਲਈ ਲੜਾਈ ਲੜ ਰਹੇ ਹਨ। ਉਹਨਾਂ ਨੂੰ ਪੰਜਾਬ ਦੇ ਵਿਕਾਸ ਤੇ ਤਰੱਕੀ ਨਾਲ ਕੋਈ ਸਰੋਕਾਰ ਨਹੀਂ। ਰਾਜੂ ਖੰਨਾ ਨੇ ਕਿਹਾ ਕਿ ਵੱਡੀਆਂ ਵੱਡੀਆਂ ਗੱਲਾਂ ਕਰਕੇ ਇਹ ਕਾਂਗਰਸੀ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ। ਪਰ ਲੋਕ ਇਹਨਾਂ ਦੀਆ ਚਾਲਾਂ ਤੋਂ ਸੁਚੇਤ ਹਨ।
ਅੱਜ ਪੰਜਾਬ ਅੰਦਰ ਕਾਂਗਰਸ ਸਰਕਾਰ ਹਰ ਪੱਖ ਤੋਂ ਬੂਰੀ ਤਰਾਂ ਫੇਲ੍ਹ ਸਾਬਤ ਹੋਈ ਹੈ। ਇਸ ਲਈ ਹਰ ਵਰਗ ਦਾ ਵਿਆਕਤੀ ਤੇ ਮੁਲਾਜ਼ਮ ਜਥੇਬੰਦੀਆਂ ਅਪਣੇ ਹੱਕਾਂ ਲਈ ਸੜਕਾਂ ਤੇ ਪ੍ਰਦਰਸ਼ਨ ਕਰ ਰਹੀਆਂ ਹਨ।ਪਰ ਕਾਂਗਰਸ ਸਰਕਾਰ ਉਹਨਾਂ ਨੂੰ ਹੱਕ ਦੇਣ ਦੀ ਥਾ ਲਾਠੀਆਂ ਨਾਲ ਉਹਨਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਰਾਜੂ ਖੰਨਾ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਵਰਗ ਨਾਲ ਉਹਨਾਂ ਦੀਆ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੋਹਰੀ ਰੋਲ ਅਦਾ ਕਰਦਾਂ ਆ ਰਿਹਾ ਹੈ।ਤੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨਾਲ ਵੀ ਹਰ ਪੱਖ ਤੋਂ ਡੱਟ ਖੜਾਂ ਹੈ।ਤੇ ਉਹਨਾਂ ਦੇ ਹਰ ਸਘੰਰਸ ਦਾ ਪੂਰਨ ਸਾਥ ਦਿੰਦਾ ਰਹੇਗਾ। ਰਾਜੂ ਖੰਨਾ ਨੇ ਪਿੰਡ ਘੁਟੀਡ ਦੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਜਿਥੇ ਜੀ ਆਇਆਂ ਨੂੰ ਆਖਿਆ ਉਂਥੇ ਉਹਨਾਂ ਪੂਰਨ ਵਿਸ਼ਵਾਸ ਦਿਵਾਉਂਦੇ ਹੋਏ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਤੇ ਅਵਤਾਰ ਸਿੰਘ ਤੇ ਕਿਰਨਦੀਪ ਸਿੰਘ ਘੁਟੀਡ ਵੱਲੋਂ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਸੀਨੀਅਰ ਆਗੂ ਕਰਮ ਸਿੰਘ ਘੁਟੀਡ, ਹਰਜਿੰਦਰ ਸਿੰਘ ਜਿੰਦੂ, ਸਾਬਕਾ ਸਰਪੰਚ ਰਾਜਿੰਦਰ ਸਿੰਘ ਬਿੱਟੂ, ਦਿਲਬਾਗ ਸਿੰਘ,ਹਰਦੇਵ ਸਿੰਘ, ਸੁਖਵੰਤ ਸਿੰਘ, ਚਰਨਜੀਤ ਸਿੰਘ,ਬੀਬੀ ਗੁਰਮੀਤ ਕੌਰ, ਬੀਬੀ ਗੁਰਜੀਤ ਕੌਰ, ਕੈਪਟਨ ਗੁਰਨਾਮ ਸਿੰਘ,ਇਸੰਪੈਕਟਰ ਰਣਜੀਤ ਸਿੰਘ, ਕੈਪਟਨ ਕੇਸਰ ਸਿੰਘ, ਸਰਦੂਲ ਸਿੰਘ, ਰਾਜਵਿੰਦਰ ਰਾਜੂ,ਰੁਘਬੀਰ ਸਿੰਘ, ਨਿਰਮਲ ਸਿੰਘ, ਅੰਮ੍ਰਿਤ ਸਿੰਘ ਲੰਗ,ਡਾ ਗੁਰਦੀਪ ਸਿੰਘ ,ਵਿੱਕੀ ਘੁਟੀਡ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

