ਪੰਜਾਬ ਦੇ ਲੋਕ ਕਾਂਗਰਸ ਤੇ ਆਪ ਵਰਗੀਆਂ ਝੂਠੀਆਂ ਪਾਰਟੀਆਂ ਨੂੰ ਇਸ ਵਾਰ ਚਲਦਾ ਕਰਨਗੇ:– ਰਾਜੂ ਖੰਨਾ।
ਅਮਲੋਹ,8 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਵਰਗੀਆਂ ਝੂਠੀਆਂ ਪਾਰਟੀਆਂ ਨੂੰ ਇਸ ਵਾਰ ਚਲਦਾ ਕਰਕੇ। ਪੰਜਾਬ ਹਿਤੈਸ਼ੀ, ਵਿਕਾਸ ਨੂੰ ਲੀਹਾਂ ਤੇ ਲਿਆਉਣ ਵਾਲੀ ਪਾਰਟੀ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਿਥੇ ਕਾਂਗਰਸ ਪਾਰਟੀ ਨੇ ਗੁੱਟਕਾ ਸਾਹਿਬ ਦੀ ਝੂਠੀ ਸੰਹੁ ਖਾ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾਂ ਹਾਸਲ ਕੀਤੀ। ਉਥੇ ਵਾਅਦਿਆਂ ਤੋਂ ਮੁੱਕਰੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਯੂਥ, ਕਿਸਾਨਾਂ, ਬਜ਼ੁਰਗਾਂ ਤੇ ਲੋੜਵੰਦ ਪਰਿਵਾਰਾਂ ਨਾਲ ਵੀ ਵੱਡਾ ਧੋਖਾ ਕੀਤਾ। ਜਿਸ ਲਈ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀ ਲਗਾਉਣਗੇ। ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਤਾ ਪ੍ਰਾਪਤੀ ਲਈ ਪਾੜੋ ਤੇ ਰਾਜ ਕਰੋ ਦੀ ਨੀਤੀ ਨੂੰ ਅਪਣਾਉਦੇ ਹੋਏ ਹਮੇਸ਼ਾ ਭਰਾ ਮਾਰੂ ਜੰਗ ਨੂੰ ਵਡਾਵਾ ਦਿੱਤਾ।
ਉਹਨਾਂ ਕਿਹਾ ਕਿ ਜਿਥੇ ਕਾਂਗਰਸ ਵੱਲੋਂ ਭ੍ਰਿਸ਼ਟਾਚਾਰ ਦੇ ਪੰਜਾਬ ਅੰਦਰ ਰਿਕਾਰਡ ਤੋੜ ਦਿੱਤੇ ਗਏ ਹਨ। ਉਥੇ ਬਦਲਾਖੋਰੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਉੱਪਰ ਝੂਠੇ ਪਰਚੇ ਦਰਜ ਕੀਤੇ ਗਏ। ਜਿਸ ਤਹਿਤ ਹੀ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਵੀ ਬਦਲਾਖੋਰੀ ਤਹਿਤ ਹੀ ਝੂਠਾਂ ਪਰਚਾ ਦਰਜ ਕੀਤਾ ਗਿਆ ਹੈ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਜੁਝਾਰੂ ਪਾਰਟੀ ਹੈ ਜਿਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਿਰਧੱੜਕ ਆਗੂ ਵਜੋਂ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਡੱਟੇ ਰਹਿੰਦੇ ਹਨ। ਜਿਹਨਾਂ ਵੱਲੋਂ ਕਾਂਗਰਸ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਦੇ ਹੀ ਕਾਂਗਰਸੀਆਂ ਦੀ ਹਰ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਤੇ ਝੂਠੇ ਪਰਚੇ ਤੁਰੰਤ ਰੱਦ ਕਰਕੇ। ਧੱਕੇਸ਼ਾਹੀ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

