ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਅਹੁਦੇਦਾਰਾਂ ਦਾ ਕੀਤਾ ਗਿਆ ਐਲਾਨ।
ਕੁਲਦੀਪ ਮਛਰਾਈ ਤੇ ਹਰਮਿੰਦਰ ਕੁੰਭੜਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣੇ।

ਰਾਜੂ ਖੰਨਾ ਨੇ ਕੀਤਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ।
ਅਮਲੋਹ, 8 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੁੱਚੀ ਸੀਨੀ ਲੀਡਰਸ਼ਿਪ ਨਾਲ ਵਿਚਾਰ ਵਿਟਾਂਦਰੇ ਉਪਰੰਤ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫਾਰਿਸ਼ ਤੇ ਸੂਬਾ ਪੱਧਰੀ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਸਮੁੱਚੇ ਪੰਜਾਬ ਵਿੱਚ ਸੀਨੀ ਲੀਡਰਸ਼ਿਪ ਨੂੰ ਸੂਬਾ ਪੱਧਰੀ ਅਹੁਦਿਆਂ ਤੇ ਨਿਯੁਕਤ ਕੀਤਾ ਗਿਆ ਹੈ ਉੱਥੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫਾਰਿਸ਼ ਤੇ ਸੀਨੀ ਆਗੂ ਜਥੇਦਾਰ ਕੁਲਦੀਪ ਸਿੰਘ ਮਛਰਾਈ ਤੇ ਹਰਮਿੰਦਰ ਸਿੰਘ ਕੁੰਭੜਾ ਨੂੰ ਸ੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਸ਼੍ਰੌਮਣੀ ਅਕਾਲੀ ਦਲ ਵੱਲੋਂ ਕੀਤੀਆਂ ਇਨ੍ਹਾ ਸੂਬਾ ਪੱਧਰੀ ਨਿਯੁਕਤੀਆਂ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀ ਲੀਡਰਸ਼ਿਪ ਵੱਲੋ ਹਮੇਸ਼ਾ ਹੀ ਹਲਕਾ ਅਮਲੋਹ ਨੂੰ ਸਰਕਾਰ ਅਤੇ ਪਾਰਟੀ ਵਿੱਚ ਬਣਦੇ ਮਾਣ ਦਿੱਤੇ ਜਾਂਦੇ ਰਹੇ ਹਨ ਜਿਸ ਲਈ ਉਹ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਹਨਾਂ ਵੱਲੋਂ ਹਲਕਾ ਅਮਲੋੋਹ ਤੋਂ ਟਕਸਾਲੀ ਅਕਾਲੀ ਆਗੂਆਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਪੰਜਾਬ ਪੱਧਰ ਤੇੇ ਅਹੁਦੇਦਾਰੀਆਂ ਦੇ ਕੇ ਸੂਬੇ ਦੇ ਲੋਕਾਂ ਦੀ ਸੇੇਵਾ ਕਰਨ ਦਾ ਮਾਣ ਬਖਸ਼ਿਆ ਹੈ।

