ਪੰਜਾਬਪਟਿਆਲਾ

ਕਾਂਗਰਸ, ਆਪ, ਬੀਜੇਪੀ ਤਿੰਨਾਂ ਨੂੰ ਪੰਜਾਬ ਦੇ ਲੋਕ ਕਰਾਰੀ ਹਾਰ ਦੇ ਕੇ ਘਰ ਬਿਠਾਉਣਗੇ: ਸੁਰਜੀਤ ਰੱਖੜਾ

ਰੱਖੜਾ ਨੇ ਅਧਾ ਦਰਜਨ ਤੋਂ ਵੱਧ ਮੀਟਿੰਗਾਂ ਨੂੰ ਕੀਤਾ ਸੰਬੋਧਨ

ਪਟਿਆਲਾ, 9 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ): ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ, ਆਪ ਤੇ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਘਰ ਬਿਠਾ ਦੇਣਗੇ। ਰੱਖੜਾ ਅੱਜ ਪਿੰਡ ਭਗਵਾਨਪੁਰਾ, ਸੱਸਾ ਗੁਜਰਾਂ ਸਮੇਤ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਹਿਸ ਮੌਕੇ ਉਨ੍ਹਾ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਜਥੇਦਾਰ ਹਰਜਿੰਦਰ ਸਿੰਘ ਬਲ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਮਲਕੀਤ ਸਿੰਘ ਡਕਾਲਾ, ਰੂਲਦੁ ਰਾਮ, ਅਮਰ ਬੰਸੀ ਵੀ ਹਾਜਰ ਸਨ।

ਰੱਖੜਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਅੱਜ ਤੱਕ ਕਿਹਾ ਹੈ, ਉਹ ਕਰਕੇ ਵਿਖਾਇਆ ਹੈ। 10 ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਕਾਰਨ ਹੀ ਅੱਜ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਆਪਣੇ ਪੰਜ ਸਾਲ ਲੜਾਈ ਵਿੱਚ ਹੀ ਗੁਜਾਰ ਦਿੱਤੇ ਤੇ ਪੰਜਾਬ ਨੂੰ ਡੋਬ ਕੇ ਰੱਖ ਦਿੱਤਾ। ਅੱਜ ਪੰਜਾਬ ਦਾ ਹਰ ਵਰਗ ਤਰਾਹ ਤਰਾਹ ਕਰ ਰਿਹਾ ਹੈ ਅਤੇ ਲੋਕਾਂ ਦਾ ਜੀਨਾ ਦੁਭਰ ਹੋਇਆ ਪਿਆ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਭਵਿੱਖ ਸਿਰਫ਼ ਹੁਣ ਅਕਾਲੀ ਦਲ ਤੇ ਬਸਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ, ਇਸ ਲਈ ਲੋਕ ਵੀ ਹੁਣ ਪੂਰੀ ਤਰ੍ਹਾਂ ਅਕਾਲੀ ਦਲ ਤੇ ਬਸਪਾ ਨੂੰ ਆਪਣਾ ਸਹਿਯੋਗ ਤੇ ਸਪੋਰਟ ਦੇ ਰਹੇ ਹਨ। ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਣ ਇੱਕ ਵੱਡੀ ਜਿੱਤ ਹਾਸਲ ਕਰਕੇ ਵਿਰੋਧੀਆਂ ਦੇ ਦੰਦ ਖੱਟੇ ਕਰਵਾਏ ਜਾਣਗੇ ਅਤੇ ਪੰਜਾਬ ਨੂੰ ਬਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਂਦਿਆਂ ਹੀ ਰਿਕਾਰਡ ਤੋੜ ਵਿਕਾਸ ਵੀ ਕਰਵਾਇਆ ਜਾਵੇਗਾ।

Leave a Reply

Your email address will not be published. Required fields are marked *