ਪੰਜਾਬ

ਆਮ ਆਦਮੀ ਪਾਰਟੀ ਨੇ 5 ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ (ਮਧੂਸਾਰ ਬਿਊਰੋ):ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਐਤਵਾਰ ਆਪਣੇ 5 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਵੱਲੋਂ ਅੱਜ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ ਕੁੱਲ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ‘ਆਪ’ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ‘ਆਪ‘ ਨੇ 5 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ 9ਵੀਂ ਸੂਚੀ।

ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਤਹਿਤ ਜਲੰਧਰ ਉਤਰੀ ਤੋਂ ਦਿਨੇਸ਼ ਢੱਲ, ਸਮਰਾਲਾ ਤੋਂ ਜਗਤਾਰ ਸਿੰਘ, ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ, ਮੋਗਾ ਤੋਂ ਡਾ. ਰਮਨਦੀਪ ਕੌਰ ਅਰੋੜਾ, ਬਠਿੰਡਾ ਰੂਰਲ ਤੋਂ ਅਮਿਤ ਰਤਨ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *