ਅੰਮ੍ਰਿਤਸਰ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, ( ਸੁਖਬੀਰ ਸਿੰਘ/ਮਧੂਸਾਰ ਬਿਊਰੋ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਅੰਮ੍ਰਿਤਸਰ ਵਲੋਂ ਵਿਸ਼ਾਲ ਮੈਡੀਕਲ ਕੈਂਪ ਕੋਟ ਮਾਹਣਾ ਸਿੰਘ ਨੇੜੇ ਨਾਮਧਾਰੀ ਕੰਡਾ, ਤਰਨ ਤਾਰਨ ਰੋਡ, ਅੰਮ੍ਰਿਤਸਰ ਵਿਖੇ ਲਗਾਇਆ ਗਿਆ। ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।

ਸ: ਗਿੱਲ ਨੇ ਦੱਸਿਆ ਕਿ ਉਕਤ ਕੈਂਪ ਦੌਰਾਨ ਜਿੱਥੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ, ਉਥੇ ਲੋੜਵੰਦ ਮਰੀਜ਼ਾਂ ਦੇ ਹਰ ਤਰ੍ਹਾਂ ਦੇ ਇਲਾਜ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਵੱਲ੍ਹਾ ਵਿਖੇ ਅੱਖਾਂ ਦੇ ਆਪ੍ਰੇਸ਼ਨ ਜਿਵੇਂ ਕਿ ਮੋਤੀਆ ਬਿੰਦ ਆਦਿ ਲੈਨਜ਼ ਅਤੇ ਦਵਾਈਆਂ ਸਮੇਤ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਅਤੇ ਰੋਗੀਆਂ ਦੀ ਮੁਸ਼ਕਿਲ ’ਚ ਬਾਂਹ ਫੜ੍ਹਣਾ ਸਭ ਤੋਂ ਉਤਮ ਸੇਵਾ ਕਾਰਜ ਹੈ, ਜੋ ਪ੍ਰਮਾਤਮਾ ਨੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਸੇਵਾ ਦਾ ਕਾਰਜ ਆਪਣੇ ਇਸ ਨਿਮਾਣੇ ਜਿਹੇ ਦਾਸ ਦੀ ਝੋਲੀ ਪਾਇਆ ਹੈ। ਉਨ੍ਹਾਂ ਇਸ ਮੌਕੇ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਹ ਮੈਡੀਕਲ ਕੈਂਪ ਦਸਮ ਪਿਤਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀ। ਕੈਂਪ ਦੌਰਾਨ ਸ: ਗਿੱਲ ਵਲੋਂ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਲੋੜ ਮੁਤਾਬਕ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

ਇਸ ਮੌਕੇ ਬਾਵਾ ਸਿੰਘ ਗੁਮਾਨਪੁਰਾ ਸ਼੍ਰੋਮਣੀ ਕਮੇਟੀ, ਪੂਰਨ ਸਿੰਘ ਮੱਤੇਵਾਲ, ਡਾ. ਏ. ਪੀ. ਸਿੰਘ, ਰਵੇਲ ਸਿੰਘ ਭੁੱਲਰ, ਦਲਜੀਤ ਸਿੰਘ ਚਾਹਲ ਸਰਕਲ ਪ੍ਰਧਾਨ ਕੋਟ ਮਾਹਣਾ ਸਿੰਘ, ਅਜੀਤ ਸਿੰਘ ਪ੍ਰਧਾਨ, ਗੁਰਮੀਤ ਸਿੰਘ ਸੁਰਸਿੰਘ, ਗੁਰਜੀਤ ਸਿੰਘ ਭੁੱਲਰ, ਪ੍ਰਮਜੀਤ ਸਿੰਘ ਭੁੱਲਰ, ਅਮਰੀਕ ਸਿੰਘ ਲਾਲੀ, ਮੁਖ਼ਤਾਰ ਸਿੰਘ, ਸਤਿੰਦਰਜੀਤ ਸਿੰਘ ਜੌਨੀ, ਰਾਜਾ ਪਹਿਲਵਾਨ, ਸਰਭ ਭੁੱਲਰ, ਜਗਪ੍ਰੀਤ ਸਿੰਘ ਸੈਂਪੀ, ਬਾਬਾ ਗੁਲਸ਼ਨ ਸਿੰਘ, ਜਸਬੀਰ ਸਿੰਘ ਵਰਪਾਲ, ਅਨਿਲ ਵਸ਼ਿਸ਼ਟ, ਅਜੈ ਕੁਮਾਰ ਪੱਪੂ ਆਦਿ ਅਕਾਲੀ-ਬਸਪਾ ਗਠਜੋੜ ਵਰਕਰ ਹਾਜ਼ਰ ਸਨ। ਕੈਂਪ ਦੌਰਾਨ ਕੋਵਿਡ ਸਬੰਧੀ ਹਦਾਇਤਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕਰਵਾਇਆ ਗਿਆ।

Leave a Reply

Your email address will not be published. Required fields are marked *