ਕਾਂਗਰਸ ਤੇ ਆਪ ਦੇ ਝੂਠ ਤੋਂ ਲੋਕ ਸੁਚੇਤ:– ਰਾਜੂ ਖੰਨਾ।
ਕੌਮੀ ਸਕੱਤਰ ਚਰਨਜੀਤ ਰਾਜੂ ਦਾ ਕੀਤਾ ਸਨਮਾਨ।
ਮੰਡੀਗੌਬਿੰਦਗੜ, 13 ਜਨਵਰੀ (ਮਧੂਸਾਰ ਬਿਊਰੋ) ਕਾਂਗਰਸ ਤੇ ਆਪ ਪਾਰਟੀ ਦੇ ਕੂੜ ਪ੍ਰਚਾਰ ਤੇ ਝੂਠ ਤੋ ਲੋਕ ਪੂਰੀ ਤਰ੍ਹਾਂ ਸੁਚੇਤ ਹਨ।ਜਿਸ ਲਈ ਸਮੁੱਚੇ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਕਬਾਲ ਨਗਰ ਮੰਡੀਗੌਬਿੰਦਗੜ ਵਿਖੇ ਇੱਕ ਸਮਾਗਮ ਦੌਰਾਨ ਯੂਥ ਅਕਾਲੀ ਦਲ ਦੇ ਨਵਨਿਯੁਕਤ ਕੌਮੀ ਸਕੱਤਰ ਚਰਨਜੀਤ ਸਿੰਘ ਰਾਜੂ ਦਾ ਸਨਮਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਿਥੇ ਕਾਂਗਰਸ ਪਾਰਟੀ ਵੱਲੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾਈ, ਉਥੇ ਆਮ ਆਦਮੀ ਪਾਰਟੀ ਵੀ ਝੂਠੇ ਫ਼ਾਰਮ ਭਰਕੇ ਲੋਕਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕਰ ਰਹੀ ਹੈ।
ਇਹਨਾਂ ਦੋਵੇ ਝੂਠੀਆਂ ਪਾਰਟੀਆਂ ਨੂੰ ਚਲਦਾ ਕਰ ਲਈ ਸੂਬੇ ਦੇ ਸੂਝਵਾਨ ਲੋਕਾਂ ਵੱਲੋਂ ਕਮਰਕੱਸੇ ਕਰ ਲੲੇ ਗੲੇ ਹਨ। ਤਾ ਜੋ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਰਾਜੂ ਖੰਨਾ ਨੇ ਕਿਹਾ ਕਿ ਜੋ ਭਲਾਈ ਸਕੀਮਾਂ ਤੇ ਵਿਕਾਸ ਪੰਜਾਬ ਅੰਦਰ ਕੀਤਾ ਗਿਆ ਉਹ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਹੀ ਕੀਤਾ ਗਿਆ। ਉਹਨਾਂ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਵੱਡੀ ਜਿੱਤ ਦਰਜ਼ ਕਰਵਾਉਣ ਤਾ ਜੋ ਹਲਕੇ ਦੇ ਰੁੱਕੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਇਆ ਜਾ ਸਕੇ। ਇਸ ਮੌਕੇ ਤੇ ਉਹਨਾਂ ਨਾਲ ਬਸਪਾ ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ, ਜਥੇਦਾਰ ਨਾਜ਼ਰ ਸਿੰਘ, ਪ੍ਰਧਾਨ ਬੀਬੀ ਪੂਨਮ ਗੋਸਾਈ, ਬੀਬੀ ਦਿਆਵੰਤੀ,ਪ੍ਰਧਾਨ ਰਣਧੀਰ ਸਿੰਘ ਧੀਰਾ, ਰਣਧੀਰ ਸਿੰਘ ਪੱਪੀ, ਪ੍ਰਧਾਨ ਰੌਸ਼ਨ ਸਿੰਘ, ਹਰਪਿੰਦਰ ਸਿੰਘ ਭੂਰਾ, ਜਗਦੇਵ ਸਿੰਘ ਮੰਡੀ, ਤੋ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਬਸਪਾ ਵਰਕਰ ਤੇ ਆਗੂ ਹਾਜ਼ਰ ਸਨ।

