ਕੋਰੋਨਾ ਅੱਪਡੇਟ : ਜਿਲ੍ਹੇ ’ਚ 634 ਕੋਵਿਡ ਕੇਸ ਹੋਏ ਰਿਪੋਰਟ
ਪਟਿਆਲਾ, 14 ਜਨਵਰੀ (ਰਮਨਦੀਪ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪਿ੍ਰੰਸ ਸੌਢੀ ਨੇਂ ਕਿਹਾ ਅੱਜ ਜਿਲੇ ਵਿੱਚ ਪ੍ਰਾਪਤ 1991 ਕੋਵਿਡ ਰਿਪੋਰਟਾਂ ਵਿਚੋਂ 634 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 396, ਨਾਭਾ 23, ਸਮਾਣਾ 06, ਰਾਜਪੁਰਾ 65, ਬਲਾਕ ਭਾਦਸੋਂ ਤੋਂ 26, ਬਲਾਕ ਕੋਲੀ 35, ਬਲਾਕ ਹਰਪਾਲਪੁਰ ਤੋਂ 18, ਬਲਾਕ ਕਾਲੋਮਾਜਰਾ ਤੋਂ 19, ਦੁਧਨਸਾਧਾ ਤੋਂ 23 ਅਤੇ ਬਲਾਕ ਸ਼ੁਤਰਾਣਾ ਤੋਂ 23 ਕੇਸ ਪਾਏ ਗਏ ਹਨ।
ਦੋ ਕੋਵਿਡ ਪੋਜਟਿਵ ਕੇਸ ਦੁਸਰੇ ਜਿਲ੍ਹਿਆ ਨੂੰ ਸ਼ਿਫਟ ਹੋਣ ਕਾਰਣ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 57,178 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 839 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 51474 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4324 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1380 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 2081 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,27,425 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 57,178 ਕੋਵਿਡ ਪੋਜਟਿਵ, 10,68,825 ਨੈਗੇਟਿਵ ਅਤੇ ਲਗਭਗ 1422 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੱਲ ਮਿਤੀ 15 ਜਨਵਰੀ ਦਿਨ ਸ਼ਨੀਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤਿ੍ਰਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਮਹਾਰਾਣੀ ਕੱਲਬ, ਮੱਖ ਵਾਲਮਿਕੀ ਮੰਦਰ ਸੰਜੇ ਕਲੋਨੀ ਨੇੜੇ ਜੈਨ ਮਿਲ, ਜਿਲ੍ਹਾ ਬਾਰ ਕੋਰਟ ਰੂਮ ਸੈਕਿੰਡ ਫਲੋਰ, ਹਨੁਮਾਨ ਮੰਦਰ ਰਾਜਪੁਰਾ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ,ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਦੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤਿ੍ਰਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

