ਹਲਕਾ ਸਮਾਣਾ ‘ਚ ਕਾਂਗਰਸ ਨੂੰ ਝਟਕਾ: ਮੱਦੋਮਾਜਰਾ ਵਿਖੇ ਕਈ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਹੋਵੇਗਾ ਸੁਪੜਾ ਸਾਫ: ਸੁਰਜੀਤ ਰੱਖੜਾ
ਲੋਕਾਂ ਦਾ ਮਿਲ ਰਿਹਾ ਪਿਆਰ ਲਗਾਵੇਗਾ ਅਕਾਲੀ ਦਲ-ਬਸਪਾ ਦੀ ਜਿੱਤ ‘ਤੇ ਮੋਹਰ
ਪਟਿਆਲਾ, 15 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਹਲਕਾ ਸਮਾਣਾ ਵਿੱਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਡਕਾਲਾ ਨੇੜਲੇ ਪਿੰਡ ਮੱਦੋਮਾਜਰਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਕਈ ਪਰਿਵਾਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਯੂਥ ਅਕਾਲੀ ਦਲ ਐਸ.ਸੀ. ਵਿੰਗ ਸਰਕਲ ਡਕਾਲਾ ਦੇ ਪ੍ਰਧਾਨ ਸਤਗੁਰ ਝੰਡੀ ਦੀ ਅਗਵਾਈ ਵਿੱਚ ਹੋਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰ੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਪੰਜਾਬ ਅੰਦਰੋਂ ਪੂਰੀ ਤਰ੍ਹਾਂ ਸੁਪੜਾ ਸਾਫ ਹੋ ਜਾਵੇਗਾ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੇ ਮਾੜੇ ਰਾਜ ਤੋਂ ਪੂਰੀ ਤਰ੍ਹਾਂ ਤੰਗ ਹੋ ਚੁੱਕੇ ਹਨ। ਇਸ ਲਈ ਕਾਂਗਰਸ ਨੂੰ ਚੱਲਦਾ ਕਰਨ ਲਈ ਪੂਰੀ ਤਰ੍ਹਾਂ ਤਿਆਰੀ ਕਰਕੇ ਬੈਠੇ ਹਨ। ਇਸ ਦੌਰਾਨ ਕਾਂਗਰਸ ਨੂੰ ਛੱਡ ਕੇ ਆਏ ਰਾਮਾ ਪ੍ਰਧਾਨ, ਗੁਰਤੇਜ ਸਿੰਘ, ਤਰਸੇਮ ਸਿੰਘ, ਸੁਰਿੰਦਰ ਛਿੰਦਾ, ਪ੍ਰਮਜੀਤ ਸਿੰਘ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ।
ਸ. ਰੱਖੜਾ ਨੇ ਕਿਹਾ ਕਿ ਕਾਂਗਰਸ ਅੰਦਰ ਅੱਜ ਕੁਰਸੀ ਦੀ ਲੜਾਈ ਦੇ ਕਾਰਨ ਪੂਰੀ ਤਰ੍ਹਾਂ ਘਮਾਸਾਨ ਮਚਿਆ ਹੋਇਆ ਹੈ, ਜਿਨ੍ਹਾਂ ਨੂੰ ਲੋਕਾਂ ਦੇ ਮੁੱਦਿਆਂ ਤੋਂ ਕੁੱਝ ਵੀ ਲੈਣਾ ਦੇਣਾ ਨਹੀਂ ਹੈ। ਹਰ ਕਾਂਗਰਸੀ ਆਪਣੀ ਹੀ ਰਾਜਨੀਤਿ ਚਮਕਾਉਣ ਵਿੱਚ ਲੱਗਾ ਪਿਆ ਹੈ। ਦੂਜੇ ਪਾਸੇ ਆਪ ਪਾਰਟੀ ਵੀ ਪੰਜਾਬ ਨੂੰ ਲੁੱਟਣ ਲਈ ਨਵੇਂ ਨਵੇਂ ਪੈਂਤਰੇ ਅਜਮਾ ਰਹੀ ਹੈ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਜ਼ਰਾ ਵੀ ਮੂੰਹ ਨਹੀਂ ਲਗਾ ਰਹੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਾਸੀ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਅਕਾਲੀ ਦਲ ਬਸਪਾ ਦੇ ਨਾਲ ਹਿੱਕ ਠੋਕ ਕੇ ਖੜੇ ਹਨ। ਉਨ੍ਹਾਂ ਿਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਬਸਪਾ ਦੀ ਜਿੱਤ ‘ਤੇ ਲੋਕਾਂ ਦਾ ਪਿਆਰ ਹੀ ਮੋਹਰ ਲਗਾਵੇਗਾ। ਇਸ ਮੋਕੇ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ ਪੰਜਾਬ, ਜਸਪਾਲ ਸਿੰਘ ਕਲਿਆਣ, ਜ਼ਿਲ੍ਹਾ ਪਟਿਆਲਾ ਪ੍ਰਧਾਨ ਐਸ.ਸੀ ਵਿੰਗ ਅਤੇ ਹੋਰ ਆਗੂ ਵੀ ਮੌਜੂਦ ਸਨ।

