ਪੰਜਾਬਪਟਿਆਲਾ

ਸੀ.ਐਮ. ਦਾ ਚਿਹਰਾ ਅਜੇ ਵੀ ਲੱਭ ਰਹੀ ਆਪ ਨਾ ਵੇਖੇ ਸੱਤਾ ਦੇ ਸੁਪਨੇ : ਸੁਰਜੀਤ ਰੱਖੜਾ

ਲੋਕ ਅਕਾਲੀ ਦਲ-ਬਸਪਾ ਨੂੰ ਸੱਤਾ ‘ਚ ਲਿਆਕੇ ਕਰਵਾਉਣਗੇ ਆਪਣੇ ਕੰਮ

ਪਟਿਆਲਾ, 17 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਅਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸੀ.ਐਮ. ਦਾ ਚਿਹਰਾ ਅਜੇ ਵੀ ਲੱਭ ਰਹੀ ਆਪ ਪਾਰਟੀ ਸੱਤਾ ਦੇ ਸੁਪਨੇ ਨਾ ਵੇਖੇ ਕਿਉਂਕਿ ਲੋਕ ਵਿਧਾਨ ਸਭਾ ਚੋਣਾਂ ਦੌਰਾਨ ਆਪ, ਕਾਂਗਰਸ, ਭਾਜਪਾ ਨੂੰ ਜਰਾ ਵੀ ਮੂੰਹ ਨਹੀਂ ਲਗਾਉਣਗੇ। ਸ. ਰੱਖੜਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡੋਰ ਟੂ ਡੋਰ ਪ੍ਰਚਾਰ ਦੌਰਾਨ ਕੀਤਾ।

ਸ. ਸੁਰਜੀਤ ਰੱਖੜਾ ਨੇ ਕਿਹਾ ਕਿ ਲੋਕ ਹੁਣ ਅਕਾਲੀ ਦਲ ਤੇ ਬਸਪਾ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਅਕਾਲੀ ਦਲ ਤੇ ਬਸਪਾ ਨੂੰ ਸੱਤਾ ‘ਚ ਲਿਆ ਕੇ ਆਪਣੇ ਕੰਮ ਕਰਵਾਉਣਾ ਚਾਹੁੰਦੇ ਹਨ। ਇਸ ਲਈ ਲੋਕਾਂ ਨੂੰ ਜ਼ਰਾ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਦਾ ਹੁੰਝਾਫੇਰ ਵਿਕਾਸ ਕਰਵਾਇਆ ਜਾਵੇਗਾ।

ਸ. ਰੱਖੜਾ ਨੇ ਕਿਹਾ ਕਿ ਕਾਂਗਰਸ ਆਪਸੀ ਲੜਾਈ ਵਿੱਚ ਰੁਝੀ ਪਈ ਹੈ ਅਤੇ ਕੇਜਰੀਵਾਲ ਨੂੰ ਸੀ.ਐਮ ਨਹੀਂ ਮਿਲ ਰਿਹਾ। ਇਸ ਲਈ ਪੰਜਾਬ ਦਾ ਵਿਕਾਸ ਹੁਣ ਸਿਰਫ਼ ਤੇ ਸਿਰਫ਼ ਅਕਾਲੀ ਦਲ ਤੇ ਬਸਪਾ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ ‘ਚ ਆਉਂਦਿਆਂ ਹੀ ਲੋਕਾਂ ਲਈ ਵਿਕਾਸ ਦੇ ਰਾਹ ਖੋਲੇ ਜਾਣਗੇ ਤੇ ਉਨ੍ਹਾਂ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਨਗਰਕ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਮਲਕੀਤ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬਲ, ਰਘਵੀਰ ਸਿੰਘ ਕਲਿਆਣ ਕੌਮੀ ਜਨਰਲ ਸਕੱਤਰ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਂਡਸਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

Leave a Reply

Your email address will not be published. Required fields are marked *