ਅੰਮ੍ਰਿਤਸਰਪੰਜਾਬ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 17 ਜਨਵਰੀ-(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿਛਲੇ ਕੁਝ ਦਿਨਾ ਤੋਂ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ, ਜੋ ਅਜ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਨੇ ਤਖ਼ਤ ਸਾਹਿਬ ਵਿਖੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।

ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਗਿਆਨੀ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *