ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਬਜਟ ਇਜਲਾਸ ਨੂੰ ਲੈ ਕੇ ਆਰੰਭੀਆਂ ਤਿਆਰੀਆਂ, ਰੂਪ ਰੇਖਾ ਉਲੀਕੀ

ਸਬ ਕਮੇਟੀ ਦੀ ਬੈਠਕ ’ਚ ਸਕੱਤਰ, ਮੈਨੇਜਰ ਸਾਹਿਬਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੁੱਜੇ

ਬਹਾਦਰਗੜ੍ਹ/ਪਟਿਆਲਾ 18 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਇਜਲਾਸ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਅਤੇ ਇਸ ਸਬੰਧੀ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਬ ਕਮੇਟੀ ਦੀ ਇਕੱਤਰਤਾ ਅੱਜ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਦੌਰਾਨ ਸਕੱਤਰ ਸਹਿਬਾਨ, ਮੈਨੇਜਰ ਸਾਹਿਬਾਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ।

ਇਸ ਮੌਕੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਅੱਜ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਅਤੇ ਸਕੱਤਰ ਸਾਹਿਬਾਨ ਨਾਲ ਬਜਟ ਸਬੰਧੀ ਸਮੀਖਿਆ ਕੀਤੀ ਗਈ ਅਤੇ ਅਗਾਮੀ ਦਿਨਾਂ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਬਜਟ ਤਾਰੀਕ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਖਰਚਿਆਂ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ ਅਤੇ ਸਬ ਕਮੇਟੀ ਵੱਲੋਂ ਜਲਦ ਹੀ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਰੂਪ ਤਿਆਰ ਕਰਕੇ ਅੰਤਿ੍ਰੰਗ ਕਮੇਟੀ ਦੀ ਬੈਠਕ ਵਿਚ ਲਿਜਾਏਗੀ, ਜਿਸ ਮਗਰੋਂ ਹੀ ਬਜਟ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਸਕੱਤਰ ਸੁਖਵਿੰਦਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ ਤੋਂ ਇਲਾਵਾ ਪ੍ਰਸ਼ਾਸਨਕ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *