ਪਟਿਆਲਾ

ਕਾਂਗਰਸ ਨੂੰ ਝਟਕਾ: ਵੱਡੀ ਗਿਣਤੀ ‘ਚ ਆਗੂ ਬਿੱਟੂ ਚੱਠਾ ਦੀ ਅਗਵਾਈ ਹੇਠ ਹੋਏ ਅਕਾਲੀ ਦਲ ‘ਚ ਸ਼ਾਮਲ

ਪਟਿਆਲਾ ਦਿਹਾਤੀ ਦੀ ਜਨਤਾ ਪੂਰੀ ਤਰ੍ਹਾਂ ਜਾਗਰੂਕ ਕਰ ਰਹੀ ਹੈ ਅਕਾਲੀ ਦਲ ਨੂੰ ਸਪੋਰਟ: ਬਿੱਟੂ ਚੱਠਾ

ਪਟਿਅਾਲਾ, 18 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ): ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਵੱਡੀ ਗਿਣਤੀ ‘ਚ ਕਾਂਗਰਸੀ ਆਗੂਆਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਰੇ ਆਗੂਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦੇਣ ਦਾ ਐਲਾਨ ਵੀ ਕੀਤਾ।

ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਦੀ ਜਨਤਾ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਕੇ ਅਕਾਲੀ ਦਲ ਤੇ ਬਸਪਾ ਨੂੰ ਸਪੋਰਟ ਕਰ ਰਹੀ ਹੈ ਕਿਉਂਕਿ ਲੋਕ ਜਾਣਦੇ ਹਨ ਕਿ ਉਨ੍ਹਾਂ ਦਾ ਵਿਕਾਸ ਸਿਰਫ਼ ਤੇ ਸਿਰਫ਼ ਅਕਾਲੀ ਦਲ ਤੇ ਬਸਪਾ ਦੇ ਹੱਥਾਂ ਵਿੱਚ ਹੀ ਸੰਭਵ ਹੈ। ਅੱਜ ਬਿੱਟੂ ਚੱਠਾ ਵੱਲੋਂ ਅਵਤਾਰ ਸਿੰਘ ਕੈਦੁਪੁਰ, ਜਸਨਦੀਪ ਸਿੰਘ ਕੈਦੁਪੁਰ, ਵਿਜੇ ਕੈਦੁਪੁਰ, ਕੁਲਵਿੰਦਰ ਸਿੰਘ ਕੈਦੁਪੁਰ, ਹੇਮਰਾਜ, ਜਗਦੀਸ਼ ਕੰਬਾਇਨ ਦਾ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਆਉਣ ‘ਤੇ ਸਨਮਾਨ ਕੀਤਾ ਗਿਆ।

ਇਸੇ ਤਰ੍ਹਾਂ ਲੁਬਾਣਾ ਟੱਕੂ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਜਸਪਾਲ ਬਿੱਟੂ ਚੱਠਾ ਦੀ ਅਗਵਾਈ ਹੇਠ ਅਕਾਲੀ ਦਲ ‘ਚ ਸ਼ਾਮਲ ਹੋਏ। ਬਿੱਟੂ ਚੱਠਾ ਨੇ ਕਿਹਾ ਕਿ ਅੱਜ ਹਰ ਕੋਈ ਅਕਾਲੀ ਦਲ ਤੇ ਬਸਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੈ। ਇਸ ਲਈ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਤੇ ਬਸਪਾ ਵਿਧਾਨ ਸਭਾ ਚੋਣਾ ਵਿੱਚ ਰਿਕਾਰਡਤੋੜ ਜਿੱਤ ਦਰਜ ਕਰੇਗੀ।

Leave a Reply

Your email address will not be published. Required fields are marked *