ਲੋਕਾਂ ਦੇ ਮੁੱਦਿਆਂ ਨੂੰ ਵਿਸਾਰ ਚੁੱਕੀ ਕਾਂਗਰਸ ਕਿਸ ਮੂੰਹ ਨਾਲ ਮੰਗ ਰਹੀ ਵੋਟਾਂ : ਸੁਰਜੀਤ ਰੱਖੜਾ
ਲੋਕਾਂ ਨੂੰ ਲੁੱਟ ਕਾਂਗਰਸ ਦੇ ਨੇਤਾਵਾਂ ਨੇ ਭਰੀਆਂ ਆਪਣੀਆਂ ਤਿਜ਼ੋਰੀਆਂ
ਪਟਿਆਲਾ, 19 ਜਨਵਰੀ :(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਵਿਸਾਰ ਚੁੱਕੀ ਕਾਂਗਰਸ ਅੱਜ ਕਿਸ ਮੂੰਹ ਨਾਲ ਲੋਕਾਂ ਕੋਲੋਂ ਵੋਟਾਂ ਮੰਗ ਰਹੀ ਹੈ ਪਰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਕਾਂਗਰਸ ਨੂੰ ਜ਼ਰਾ ਵੀ ਮੂੰਹ ਨਹੀਂ ਲਗਾ ਰਹੇ। ਸ. ਰੱਖੜਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਅਕਾਲੀ-ਬਸਪਾ ਵਰਕਰਾਂ ਦੀ ਪਿੰਡ ਦੁਘਾਟ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਸੁਰਜੀਤ ਰੱਖੜਾ ਨੇ ਕਿਹਾ ਕਿ ਅੱਜ ਲੋਕਾਂ ਨੂੰ ਵੀ ਇੱਕ ਗੱਲ ਚੰਗੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਕਾਂਗਰਸ ਨੂੰ ਪੰਜਾਬ ਅੰਦਰੋਂ ਚੱਲਦਾ ਕਰਨ ਲਈ ਅਕਾਲੀ ਦਲ-ਬਸਪਾ ਦਾ ਸੱਤਾ ‘ਚ ਆਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਕਾਂਗਰਸ ਨੇ ਆਪਣੇ ਰਾਜ ਦੌਰਾਨ ਲੋਕਾਂ ਨੂੰ ਲੁੱਟ ਕੇ ਆਪਣੀਆਂ ਤਿਜ਼ੋਰੀਆਂ ਭਰੀਆਂ ਹਨ, ਜਿਸਦਾ ਸਬੂਤ ਅੱਜ ਸਾਰਿਆਂ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪੌਣੇ ਪੰਜ ਸਾਲਾਂ ਵਿੱਚ ਕਾਂਗਰਸ ਨੇ ਸੂਬੇ ਦਾ ਬੇੜਾਗਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਆਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਦੀ ਛੁੱਟੀ ਕਰ ਦੇਣਗੇ ਤੇ ਮੁੜਕੇ ਕਾਂਗਰਸ ਸੱਤਾ ‘ਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹਰ ਵਰਗ ਅਕਾਲੀ ਬਸਪਾ ਦੀ ਸਰਕਾਰ ਬਣਾਉਣ ਲਈ ਤਿਆਰ ਹੈ। ਇਸ ਲਈ ਲੋਕਾਂ ਦੀਆਂ ਆਸਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰਦੇ ਹੋਏ ਅਕਾਲੀ ਦਲ-ਬਸਪਾ ਵੱਲੋਂ ਇੱਕ ਰਿਕਾਰਡ ਜਿੱਤ ਵਿਧਾਨ ਸਭਾ ਚੋਣਾਂ ਦੌਰਾਨ ਦਰਜ ਕੀਤੀ ਜਾਵੇਗੀ। ਇਸ ਮੌਕੇ ਅਕਾਲੀ ਦਲ ਅਤੇ ਬਸਪਾ ਆਗੂਆਂ ਦੀਆਂ ਸੁਰਜੀਤ ਸਿੰਘ ਰੱਖੜਾ ਵੱਲੋਂ ਚੋਣਾਂ ਨੂੰ ਦੇਖਦੇ ਹੋਏ ਡਿਊਟੀਆਂ ਵੀ ਲਾਈਆਂ ਗਈਆਂ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਮਲਕੀਤ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬਲ, ਰਘਵੀਰ ਸਿੰਘ ਕਲਿਆਣ ਕੌਮੀ ਜਨਰਲ ਸਕੱਤਰ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਂਡਸਾ, ਸਵਰਨ ਸਿੰਘ ਸਰਪੰਚ, ਜੰਗੀਰ ਸਿੰਘ, ਬਲਵੀਰਿ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਹਰਮੇਸ਼ ਸਿੰਘ, ਹਰਵਿੰਦਰ ਸਿੰਘ, ਭੈਰੋ ਸਿੰਘ, ਚਰਨਜੀਤ ਸਿੰਘ, ਬੋਲੀ ਰਾਮ, ਜਸਪਾਲ ਸਿੰਘ, ਮਲਕੀਤ ਸਿੰਘ, ਬੱਬੂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਕਾਕਾ ਸਿੰਘ, ਨਿੱਕਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

