ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਨੂੰ ਐਨ.ਬੀ.ਏ ਮਿਲੀ
ਫਤਿਹਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫਤਿਹਗੜ੍ਹ ਸਾਹਿਬ ਨੂੰ ਅਗਲੇ ਤਿੰਨ ਸਾਲਾਂ ਲਈ ਨੈਸ਼ਨਲ ਬੋਰਡ ਆਫ ਐਕਰੀਡੇਸ਼ਨ ਦੁਆਰਾ ਐਨ.ਬੀ.ਏ. ਪ੍ਰਾਪਤ ਹੋਈ ਹੈ । ਇਸ ਮੌਕੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਟਰੱਸਟ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਅਤੇ ਟਰੱਸਟ ਦੇ ਸਕੱਤਰ ਸ. ਸੁਖਮਿੰਦਰ ਸਿੰਘ ਨੇ ਇਸ ਮੀਲ ਪੱਥਰ ਨੂੰ ਹਾਸਲ ਕਰਨ ਲਈ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਵਧਾਈ ਦਿੱਤੀ।
ਕਾਲਜ ਦੇ ਪ੍ਰਿੰਸੀਪਲ ਡਾ: ਲਖਵੀਰ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫਤਿਹਗੜ੍ਹ ਸਾਹਿਬ ਇਸ ਸਮੇਂ ਪੰਜਾਬ ਵਿੱਚ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਕੋਰਸ ਲਈ ਐਨ.ਬੀ.ਏ ਮਾਨਤਾ ਪ੍ਰਾਪਤ ਇਕਲੌਤੀ ਸੰਸਥਾ ਹੈ। ਕਾਲਜ ਵਿੱਚ ਨਤੀਜੇ-ਅਧਾਰਿਤ ਸਿੱਖਿਆ ਦੇ ਕਾਰਨ, ਇਸਨੂੰ ਪਹਿਲਾਂ ਹੀ ਨੈਸ਼ਨਲ ਬੋਰਡ ਆਫ਼ ਐਕ੍ਰੀਡੇਸ਼ਨ (ਐਨ.ਬੀ.ਏ.) ਦੁਆਰਾ ਲਗਾਤਾਰ ਤਿੰਨ ਵਾਰ ਲਈ ਮਾਨਤਾ ਮਿਲ ਚੁਕੀ ਹੈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਹੀ ਕਾਲਜ ਨੇ ਅਗਲੇ ਪੰਜ ਸਾਲਾਂ ਲਈ ਨੈਕ ਤੋਂ ਏ ਗ੍ਰੇਡ ਪ੍ਰਾਪਤ ਕੀਤਾ ਸੀ।
ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਅਤੇ ਕਾਲਜ ਟਰੱਸਟ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਮਾਣ ਨਾਲ ਸਾਂਝਾ ਕੀਤਾ ਕਿ ਐਨ.ਬੀ.ਏ ਅਤੇ ਨੈਕ ਦੀ ਮਾਨਤਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਦੇ ਅੰਤਰਰਾਸ਼ਟਰੀ ਮਿਆਰ ਨੂੰ ਦਰਸਾਉਂਦੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਮੁਖੀ ਹਾਜ਼ਰ ਸਨ।

