ਪਟਿਆਲਾ

ਚੰਨੀ ਦੇ ਰਿਸ਼ਤੇਦਾਰ ਕੋਲੋਂ ਬਰਾਮਦ ਹੋਏ ਕਰੋੜਾਂ ਰੁਪਿਆਂ ਨੇ ਸੀ.ਐਮ. ਦੀ ਅਸਲੀਅਤ ਸਾਹਮਣੇ ਲਿਆਂਦੀ : ਸੁਰਜੀਤ ਰੱਖੜਾ

ਅਕਾਲੀ ਦਲ-ਬਸਪਾ ਹੀ ਲੋਕਾਂ ਦੀ ਅਸਲ ਮਾਂ ਪਾਰਟੀ

ਪਟਿਆਲਾ, 20 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਅਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਚੰਨੀ ਦੇ ਰਿਸ਼ਤੇਦਾਰਾਂ ਤੋਂ ਬਰਾਮਦ ਹੋਏ ਕਰੋੜਾਂ ਰੁਪਿਆਂ ਨੇ ਕਾਂਗਰਸ ਤੇ ਚੰਨੀ ਦੀ ਅਸਲੀਅਤ ਲੋਕਾਂ ਸਾਹਮਣੇ ਜਗ ਜਾਹਿਰ ਕਰ ਦਿੱਤੀ ਹੈ ਕਿ ਇਹ ਗਰੀਬ ਨਹੀਂ ਸਭ ਤੋਂ ਅਮੀਰ ਮੁੱਖ ਮੰਤਰੀ ਹੈ ਤੇ ਸਿਰਫ਼ ਡਰਾਮੇਬਾਜ਼ੀਆਂ ਕਰ ਰਿਹਾ ਹੈ। ਸ. ਰੱਖੜਾ ਅੱਜ ਇੱਥੇ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਮੀਟਿੰਗ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਇਸ ਮੌਥੇ ਵਿਸ਼ੇਸ਼ ਤੌਰ ‘ਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਅਕਾਲੀ ਨੇਤਾ ਰਵਿੰਦਰ ਸਿੰਘ ਵਿੰਦਾ, ਸ਼ੱਕੂ ਗਰੋਵਰ ਤੇ ਹੋਰਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।

ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਪਿੰਡਾਂ ਅਤੇ ਸ਼ਹਿਰਾਂ ਅੰਦਰ ਸਹੀ ਢੰਗ ਨਾਲ ਵਿਕਾਸ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਰੋਜਾਨਾ ਸਮੱਸਿਆਵਾਂ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ, ਜਿਸ ਲਈ ਕਾਂਗਰਸ ਸਰਕਾਰ ਸਿੱਧੇ ਤੌਰ ‘ਤੇ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਤੇ ਲੋਕੀ ਸਿਹਤ ਸਹੂਲਤਾਂ ਤੋਂ ਵੀ ਵਾਂਝੇ ਹਨ। ਇਸ ਲਈ ਕਾਂਗਰਸ ਨੂੰ ਪੰਜਾਬ ਅੰਦਰੋਂ ਚੱਲਦਾ ਕਰਨ ਲਈ ਲੋਕ ਤਿਆਰ ਬਰ ਤਿਆਰ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ-ਬਸਪਾ ਦਾ ਮਕਸਦ ਹੀ ਲੋਕਾਂ ਦੀ ਸੇਵਾ ਕਰਨਾ ਹੈ। ਇਸ ਲਈ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣੇਗੀ ਅਤੇ ਲੋਕਾਂ ਲਈ ਵਿਕਾਸ ਦੇ ਨਾਲ-ਨਾਲ ਸਿੱਖਿਆ, ਰੁਜ਼ਗਾਰ ਤੇ ਹੋਰ ਸਹੂਲਤਾਂ ਦੇ ਰਾਹ ਖੋਲੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਮਲਕੀਤ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬਲ, ਰਘਵੀਰ ਸਿੰਘ ਕਲਿਆਣ ਕੌਮੀ ਜਨਰਲ ਸਕੱਤਰ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਂਡਸਾ, ਸਵਰਨ ਸਿੰਘ ਸਰਪੰਚ, ਜੰਗੀਰ ਸਿੰਘ, ਬਲਵੀਰਿ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਹਰਮੇਸ਼ ਸਿੰਘ, ਹਰਵਿੰਦਰ ਸਿੰਘ, ਭੈਰੋ ਸਿੰਘ, ਚਰਨਜੀਤ ਸਿੰਘ, ਬੋਲੀ ਰਾਮ, ਜਸਪਾਲ ਸਿੰਘ, ਮਲਕੀਤ ਸਿੰਘ, ਬੱਬੂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਕਾਕਾ ਸਿੰਘ, ਨਿੱਕਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

Leave a Reply

Your email address will not be published. Required fields are marked *