ਪਟਿਆਲਾ

ਭਾਜਪਾ ਵੱਲੋਂ ਅਮਲੋਹ ਹਲਕਾ ਤੋਂ ਟਿਕਟ ਮਿਲਣ ‘ਤੇ ਕੰਵਰਵੀਰ ਟੌਹੜਾ ਨੇ ਲਿਆ ਗੁਰੂ ਘਰ ਤੋਂ ਆਸ਼ੀਰਵਾਦ

ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਜਿੱਤ ਦਾ ਪਰਚਮ ਲਹਿਰਾਏਗੀ ਭਾਜਪਾ : ਟੌਹੜਾ

ਪਟਿਆਲਾ, 21 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤਰੇ ਅਤੇ ਹਲਕਾ ਅਮਲੋਹ ਤੋਂ ਭਾਜਪਾ ਦੇ ਉਮੀਦਵਾਰ ਕੰਵਰਵੀਰ ਸਿੰਘ ਟੌਹੜਾ ਨੇ ਅੱਜ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਮਿਲਣ ‘ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਕੰਵਰਵੀਰ ਸਿੰਘ ਟੌਹੜਾ ਨੇ ਆਖਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰ ਵਰਗ ਚੰਗੀ ਤਰ੍ਹਾਂ ਜਾਣੂ ਅਤੇ ਪ੍ਰਭਾਵਿਤ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਪਣਾ ਜਿੱਤ ਦਾ ਪਰਚਮ ਲਹਿਰਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਟਿਕਟ ਦੇ ਕੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਿਆ ਜਾਵੇਗਾ ਅਤੇ ਜਿੱਤ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਤੋਂ ਉਨ੍ਹਾਂ ਦਾ ਜੱਦੀ ਪਿੰਡ ਟੌਹੜਾ ਕੁੱਝ ਦੂਰੀ ‘ਤੇ ਸਥਿਤ ਹੈ ਅਤੇ ਉਨ੍ਹਾਂ ਦੀ ਖੁਦ ਦੀ ਰਿਹਾਇਸ਼ ਵੀ ਪਿੰਡ ਟੌਹੜਾ ਵਿਖੇ ਹੈ। ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨੂੰ ਆਕੇ ਮਿਲ ਸਕਦਾ ਹੈ ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣਾ ਹੀ ਉਨ੍ਹਾਂ ਦਾ ਪਹਿਲਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਹੁਣ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਅੰਦਰ ਲੋਕਾਂ ਦੇ ਸਹਿਯੋਗ ਨਾਲ ਵੱਡੀ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗੀ ਤੇ ਲੋਕਾਂ ਲਈ ਵਿਕਾਸ ਕਰੇਗੀ। ਇਸ ਮੌਕੇ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨਾਲ ਵਿਜੈ ਵੀਰ ਸਿੰਘ, ਵਿਨੋਦ ਅਗਰਵਾਲ, ਸਨੀ ਟੌਹੜਾ, ਜਸਵੀਰ ਸਿੰਘ, ਗੁਰਦਰਸ਼ਨ ਸਿੰਘ ਟੌਹੜਾ, ਤਾਰਾ ਸਿੰਘ ਟੌਹੜਾ, ਗੁਰਦਿਆਲ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਪੰਡਤਾਂ ਖੇੜੀ ਆਦਿ ਵੱਡੀ ਗਿਣਤੀ ‘ਚ ਆਗੂ ਮੌਜੂਦ ਸਨ।

Leave a Reply

Your email address will not be published. Required fields are marked *