ਅੰਮ੍ਰਿਤਸਰ

ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 27 ਤੋਂ ਸ਼ੁਰੂ : ਪ੍ਰਿੰਸੀਪਲ ਡਾ. ਮਹਿਲ ਸਿੰਘ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ/ਮਧੂਸਾਰ ਬਿਊਰੋ)-ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ 8 ਰੋਜ਼ਾ ਚੱਲਣ ਵਾਲੇ ਇਸ ਕੋਰਸ ’ਚ ਲੋੜੀਂਦੀ ਟੇ੍ਰਨਿੰਗ ਲੈਣ ਲਈ 27 ਜਨਵਰੀ ਨੂੰ ਸਵੇਰੇ 10:00 ਵਜੇ ਉਕਤ ਸਥਾਨ ’ਤੇ ਪਹੁੰਚਣ ਅਤੇ ਖੇਤੀਬਾੜੀ ਸੂਚਨਾ ਅਫ਼ਸਰ ਨਾਲ ਸੰਪਰਕ ਕਰਨ।

Leave a Reply

Your email address will not be published. Required fields are marked *