ਪਟਿਆਲਾ

ਪੰਜਾਬ ਦਾ ਮਾਹੌਲ ਖਰਾਬ ਕਰਨ ‘ਚ ਕਾਂਗਰਸ ਦਾ ਵੱਡਾ ਹੱਥ : ਸੁਰਜੀਤ ਰੱਖੜਾ

ਹਿੰਦੂ-ਸਿੱਖ ਭਾਈਚਾਰੇ ਦਾ ਹੈ ਨਹੁੰ ਮਾਸ ਦਾ ਰਿਸ਼ਤਾ

ਪਟਿਆਲਾ, 25 ਜਨਵਰੀ (/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਿੱਚ ਕਾਂਗਰਸ ਦਾ ਵੱਡਾ ਹੱਥ ਹੈ, ਇਸ ਲਈ ਲੋਕ ਕਦੇ ਵੀ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਤੇ ਜਲਦ ਹੀ ਕਾਂਗਰਸ ਨੂੰ ਚੱਲਦਾ ਕਰਨਗੇ। ਸ. ਰੱਖੜਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਸਮਾਣਾ ਦੇ ਇੱਕ ਦਰਜਨ ਤੋਂ ਵੱਧ ਪਿੰਡਾਂ ਵਿਖੇ ਮੀਟਿੰਗਾਂ ਨੂੰ ਕਰਦਿਆਂ ਕੀਤਾ।

ਸ. ਸੁਰਜੀਤ ਰੱਖੜਾ ਨੇ ਕਿਹਾ ਕਿ ਕਾਂਗਰਸ ਨੇ ਕਦੇ ਵੀ ਪੰਜਾਬ ਦੀ ਸੁਰੱਖਿਆ ਲਈ ਨਹੀਂ ਸੋਚਿਆ ਤਾਂਹਿਓ ਅੱਜ ਅਜਿਹੀਆਂ ਘਟਨਾਵਾਂ ਸਾਡੇ ਸਮਾਜ ਅੰਦਰ ਹੋ ਰਹੀਆਂ ਹਨ। ਜੇਕਰ ਕਾਂਗਰਸ ਵੱਲੋਂ ਪਹਿਲਾਂ ਹੀ ਸੁਰੱਖਿਆ ਨੂੰ ਸਹੀ ਰੱਖਿਆ ਜਾਂਦਾ ਤਾਂ ਅੱਜ ਅਜਿਹੀਆਂ ਘਟਨਾਵਾਂ ਨਾ ਹੁੰਦੀਆਂ। ਉਨ੍ਹਾਂ ਕਿਹਾ ਕਿ ਵਿਰੋਧੀ ਚਾਹੇ ਕੁੱਝ ਵੀ ਕਰ ਲੈਣ ਪਰ ਹਿੰਦੂ-ਸਿੱਖ ਭਾਈਚਾਰੇ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਤੋੜ ਨਹੀਂ ਸਕਦੇ। ਇਹ ਰਿਸ਼ਤਾ ਹਮੇਸ਼ਾ ਇਸੇ ਤਰ੍ਹਾਂ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਅਜਿਹੇ ਸਮਾਜ ਵਿਰੋਧੀ ਲੋਕਾਂ ਨੂੰ ਪਹਿਚਾਣਨ ਦੀ ਹੈ ਤਾਂ ਜੋ ਇਨ੍ਹਾਂ ‘ਤੇ ਲਗਾਮ ਲਗਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੀ ਆਉਣ ਵਾਲੀ ਸਰਕਾਰ ਵਿੱਚ ਲੋਕਾਂ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਤੱਤਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾਵੇਗਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਮਲਕੀਤ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬਲ, ਰਘਵੀਰ ਸਿੰਘ ਕਲਿਆਣ ਕੌਮੀ ਜਨਰਲ ਸਕੱਤਰ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ, ਗੋਸਾ ਢੀਂਡਸਾ, ਸਵਰਨ ਸਿੰਘ ਸਰਪੰਚ, ਜੰਗੀਰ ਸਿੰਘ, ਬਲਵੀਰਿ ਸਿੰਘ, ਜਸਪਾਲ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਹਰਮੇਸ਼ ਸਿੰਘ, ਹਰਵਿੰਦਰ ਸਿੰਘ, ਭੈਰੋ ਸਿੰਘ, ਚਰਨਜੀਤ ਸਿੰਘ, ਬੋਲੀ ਰਾਮ, ਜਸਪਾਲ ਸਿੰਘ, ਮਲਕੀਤ ਸਿੰਘ, ਬੱਬੂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਕਾਕਾ ਸਿੰਘ, ਨਿੱਕਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ।

Leave a Reply

Your email address will not be published. Required fields are marked *