ਪੰਜਾਬਪਟਿਆਲਾ

ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ:ਹਰਪਾਲ ਜੁਨੇਜਾ

ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਨਹੀਂ ਹੋਇਆ ਰੋਸ਼ ਮਾਰਚ ਵਿਚ ਸਾਮਲ, ਭਗਵੰਤ ਮਾਨ ਨੂੰ 24 ਘੰਟੇ ਬਾਅਦ ਯਾਦ ਆਈ

ਪਟਿਆਲਾ, 25 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਕਾਲੀ ਮਾਤਾ ਮੰਦਰ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਹਜ਼ਾਰਾਂ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਭਾਗ ਲਿਆ। ਇਸ ਮੌਕੇ ਹਰਪਾਲ ਜੁਨੇਜਾ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੇਅਬਦੀ ਦੀ ਕੋਸ਼ਿਸ਼ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਗਾਉਣ  ਦੀ ਕੋਸ਼ਿਸ ਹੈ। ਜਿਸ ਦੀ ਡੁੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੇ ਪਿਛੇ ਦੀ ਸਾਜਿਸ਼ ਅਤੇ ਸਜਿਸ਼ਕਰਤਾ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ।

ਹਰਪਾਲ ਜੁਨੇਜਾ ਨੇ ਇਸ ਗੱਲ ’ਤੇ ਵੀ ਰੋਸ਼ ਜਾਹਿਰ ਕੀਤਾ ਜਿਥੇ ਸਮੁੱਚੀਆਂ ਪਾਰਟੀਆ ਦੇ ਆਗੂਆਂ ਨੇ ਰੋਸ਼ ਮਾਰਚ ਵਿਚ ਭਾਗ ਲਿਆ ਉਥੇ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਰੋਸ਼ ਮਾਰਚ ਵਿਚ ਸ਼ਾਮਲ ਨਹੀਂ ਹੋਇਆ ਅਤੇ ਉਨ੍ਹਾਂ ਦਾ ਪ੍ਰਧਾਨ ਭਗਵੰਤ ਮਾਨ ਵੀ 24 ਘੰਟੇ ਬਾਅਦ ਇਥੇ ਪਹੁੰਚਿਆ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਐਨੀ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ ਅਤੇ ਇਨ੍ਹਾਂ ਦੇ ਆਗੂਆਂ ਦੇ ਕੋਲ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਨ ਦਾ ਸਮਾਂ ਨਹੀਂ ਹੈ। ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਣੀ ਹੋਈ ਹੈ ਅਤੇ ਕਈ ਲੋਕ ਇੱਕ ਸਾਜਿਸ ਰਚ ਕੇ ਵਾਰ ਵਾਰ ਬੇਅਦਬੀਆਂ ਦੀ ਕੋਸ਼ਿਸ ਕਰਕੇ ਪੰਜਾਬ ਦੇ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਵਾਰ ਵਾਰ ਹਿੰਦੂ ਅਤੇ ਸਿੱਖਾਂ ਵਿਚ ਪਾੜਾ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *