ਪਟਿਆਲਾ

ਪਿੰਡ ਰੋਡੇਵਾਲ ਦਾ ਕੰਗ ਪਰਿਵਾਰ ਸਾਥੀਆਂ ਸਣੇ ਬਿੱਟੂ ਚੱਠਾ ਦੇ ਹੱਕ ‘ਚ ਨਿਤਰਿਆ

ਹੁਣ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਬਸਪਾ ਦੇਵੇਗੀ ਕਾਂਗਰਸ ਨੂੰ ਕਰਾਰੀ ਹਾਰ

ਪਟਿਆਲਾ, 27 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਰੋਡੇਵਾਲ ਦਾ ਕੰਗ ਪਰਿਵਾਰ ਆਪਣੇ ਸਾਥੀਆਂ ਸਮੇਤ ਬਿੱਟੂ ਚੱਠਾ ਦੇ ਹੱਕ ਵਿੱਚ ਪੂਰੀ ਤਰ੍ਹਾਂ ਨਿਤਰ ਗਿਆ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਰਿਆਂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਤੇ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਅਕਾਲੀ ਦਲ ‘ਚ ਸ਼ਾਮਲ ਹੋਏ ਕੰਗ ਦੇ ਨਾਲ ਹਜੂਰ ਸਿੰਘ, ਕਰਤਾਰ ਸਿੰਘ,ਜਰਨੈਲ ਸਿੰਘ, ਮਹਿਲ ਸਿੰਘ, ਟਹਿਲ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਦਲੇਰ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਰਤਨ ਸਿੰਘ ਆਦਿ ਨੇ ਬਿੱਟੂ ਚੱਠਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਵੀ ਦਿਵਾਇਆ।

ਜਸਪਾਲ ਸਿੰਘ ਬਿੱਟੂ ਚੱਠਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਹੁਣ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਤੇ ਬਸਪਾ ਕਾਂਗਰਸ ਨੂੰ ਕਰਾਰੀ ਹਾਰ ਦੇਵੇਗੀ। ਉਨ੍ਹਾਂ ਆਖਿਆ ਕਿ ਜਦੋਂ ਤੋਂ ਕਾਂਗਰਸ ਨੇ ਸੱਤਾ ਦੀ ਕਮਾਂਡ ਨਵਜੋਤ ਸਿੱਧੂ ਤੇ ਚੰਨੀ ਦੇ ਹੱਥਾਂ ਵਿੱਚ ਸੌਂਪੀ ਹੈ, ਉਦੋਂ ਤੋਂ ਹੀ ਦੋਵੇਂ ਲੋਕਾਂ ਨੂੰ ਟਿੱਚ ਜਾਣਨ ਲੱਗੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਪਿਆਰ ਤੇ ਸਹਿਯੋਗ ਤੇ ਸਪੋਰਟ ਪੂਰੀ ਤਰ੍ਹਾਂ ਅਕਾਲੀ ਦਲ ਬਸਪਾ ਨੂੰ ਮਿਲ ਰਿਹਾ ਹੈ। ਇਸ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਚੰਗੀ ਹਾਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *