ਪੰਜਾਬਪਟਿਆਲਾ

ਚਹਿਲ ਭਰਾਵਾਂ ਨੇ ਜੱਦੀ ਪਿੰਡ ਉਗਾਣਾ ਪੁੱਜਕੇ ਉਮੀਦਵਾਰ ਬਰਾੜ ਦੇ ਹੱਕ ’ਚ ਕੀਤਾ ਪ੍ਰਚਾਰ

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਬਣਾਏਗਾ ਸਰਕਾਰ : ਹਰਬਖਸ਼ ਚਹਿਲ, ਮਨਜੋਤ ਚਹਿਲ

ਪਟਿਆਲਾ 28 ਜਨਵਰੀ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿਚ ਅੱਜ ਚਹਿਲ ਭਰਾਵਾਂ ਵੱਲੋਂ ਰਾਜਪੁਰਾ ਨੇੜਲੇ ਆਪਣੇ ਜੱਦੀ ਪਿੰਡ ਉਗਾਣਾ ਵਿਖੇ ਪਹੁੰਚ ਕੇ ਚੋਣ ਪ੍ਰਚਾਰ ਕੀਤਾ ਅਤੇ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਆ। ਚੋਣ ਪ੍ਰਚਾਰ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਉਚੇਚੇ ਤੌਰ ’ਤੇ ਪਿੰਡ ਉਗਾਣਾ ਪੁੱਜੇ, ਜਿਥੇ ਉਨ੍ਹਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸਾਬਕਾ ਕੌਂਸਲਰ ਹਰਬਖਸ਼ ਸਿੰਘ ਚਹਿਲ ਅਤੇ ਸਾਬਕਾ ਪ੍ਰਧਾਨ ਮਨਜੋਤ ਸਿੰਘ ਚਹਿਲ ਨੇ ਕਿਹਾ ਕਿ ਪਿੰਡ ਉਗਾਣਾ ਉਨ੍ਹਾਂ ਦੇ ਪੁਰਖਿਆਂ ਦਾ ਜੱਦੀ ਪਿੰਡ ਹੈ ਅਤੇ ਅੱਜ ਆਪਣੇ ਘਰ ਪਹੁੰਚ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿਚ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ ਹੈ। ਹਰਬਖਸ਼ ਚਹਿਲ ਨੇ ਕਿਹਾ ਕਿ ਵੋਟਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ, ਜਿਸ ਤੋਂ ਸਪੱਸ਼ਟ ਹੋਇਆ ਹੈ ਕਿ ਉਮੀਦਵਾਰ ਬਰਾੜ ਨੂੰ ਪਿੰਡ ਉਗਾਣਾ ਵਿਚੋਂ ਵੱਡੀ ਲੀਡ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਇਸ ਦੌਰਾਨ ਮਨਜੋਤ ਸਿੰਘ ਚਹਿਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਵੱਖ-ਵੱਖ ਥਾਵਾਂ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਪਟਿਆਲਾ ਸ਼ਹਿਰੀ ਸੀਟ ਤੋਂ ਹਰਪਾਲ ਜੁਨੇਜਾ ਦੇ ਹੱਕ ਵਿਚ ਡੋਰ ਟੂ ਡੋਰ ਕੀਤਾ ਜਾ ਰਿਹਾ ਹੈ, ਉਥੇ ਹੀ ਪਟਿਆਲਾ ਵਿਧਾਨ ਸਭਾ ਦੇ 9 ਹਲਕਿਆਂ ਵਿਚ ਅਕਾਲੀ ਦਲ ਦੇ ਖੜੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ’ਤੇ ਜਾ ਕੇ ਵੇਖਿਆ ਹੈ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਲੋਕ ਆਪ ਮੂਹਰੇ ਹੋ ਕੇ ਚੋਣ ਪ੍ਰਚਾਰ ਵਿਚ ਆ ਡਟੇ ਹਨ ਅਤੇ ਜਦ ਆਉਣ ਵਾਲੀ 10 ਮਾਰਚ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਪਰਚੰਮ ਲਹਿਰਾਏਗਾ। ਇਸ ਮੌਕੇ ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਰਪੰਚ ਇਕਬਾਲ ਸਿੰਘ ਅਤੇ ਪਿੰਡ ਉਗਾਣਾ ਦੇ ਮੋਹਤਬਰ ਵਿਅਕਤੀ ਵੀ ਸ਼ਾਮਲ ਸਨ।

Leave a Reply

Your email address will not be published. Required fields are marked *