ਪੰਜਾਬਪਟਿਆਲਾ

ਮੇਰੇ ਵੱਲੋਂ ਪਿਛਲੇ 15 ਸਾਲਾਂ ਤੋਂ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਹਲਕੇ ਦੀਆ ਸੰਗਤਾਂ ਵੋਟ ਦੇਣ :– ਰਾਜੂ ਖੰਨਾ।

ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਕੀਤੇ ਨਾਮਜ਼ਦਗੀ ਪੱਤਰ ਦਾਖਲ।

ਅਮਲੋਹ, 28 ਜਨਵਰੀ (ਮਧੂਸਾਰ ਬਿਊਰੋ) ਹਲਕੇ ਅਮਲੋਹ ਅੰਦਰ ਪਿਛਲੇ 15 ਸਾਲਾਂ ਤੋਂ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਹਲਕੇ ਦੀਆ ਸੰਗਤਾਂ ਇੱਕ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਦੇ ਕੇ ਵੱਡੀ ਜਿੱਤ ਦਰਜ਼ ਕਰਵਾਉਣ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਐਸ ਡੀ ਐਮ ਅਮਲੋਹ ਮੈਡਮ ਜੀਵਨਜੋਤ ਕੌਰ ਪਾਸ ਅਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਤੇ ਬੀਬੀ ਕਿਰਨਦੀਪ ਕੌਰ ਖੰਨਾ ਵੱਲੋਂ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਰਾਜੂ ਖੰਨਾ ਨੇ ਕਿਹਾ ਕਿ ਉਹਨਾਂ ਵੱਲੋਂ ਪੂਰੀ ਇਮਾਨਦਾਰੀ ਨਾਲ ਹਲਕਾ ਅਮਲੋਹ ਅੰਦਰ ਨਿਰੰਤਰ ਸੇਵਾਵਾਂ ਦਿੱਤੀਆਂ ਹਨ।ਤੇ ਹਮੇਸ਼ਾ ਉਹਨਾਂ ਵੱਲੋਂ ਸੇਵਾਵਾਂ ਜਾਰੀ ਰਹਿਣਗੀਆਂ। ਰਾਜੂ ਖੰਨਾ ਨੇ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਦੇ ਚੋਣ ਲੜੇ ਲੋਕ ਸਭਾ ਮੈਂਬਰ ਖਾਲਸਾ ਨਹੀ ਦਿੱਸੇ, ਉਥੇ ਵਿਧਾਨ ਸਭਾ ਚੋਣ ਲੜੇ ਗੁਰਪ੍ਰੀਤ ਸਿੰਘ ਭੱਟੀ ਵੀ ਹਲਕੇ ਵਿੱਚ ਨਹੀ ਆਏ।ਤੇ ਜੋ ਉਮੀਦਵਾਰ ਆਪ ਪਾਰਟੀ ਦਾ ਹੁਣ ਵੋਟਾ ਮੰਗ ਰਿਹਾ ਉਸ ਨੇ ਵੀ ਚੋਣਾ ਤੋਂ ਬਾਅਦ ਦਿਖਾਈ ਨਹੀ ਦੇਣਾਂ।

ਉਹਨਾਂ ਕਾਂਗਰਸ ਦੇ ਕਾਕਾ ਰਣਦੀਪ ਸਿੰਘ ਨਾਭਾ ਦੀ ਗੱਲ ਕਰਦਿਆਂ ਕਿਹਾ ਕਿ ਉਹਨਾਂ ਦੀ ਕਾਰਗੁਜ਼ਾਰੀ ਤੋਂ ਹਲਕੇ ਦਾ ਬੱਚਾ ਬੱਚਾ ਜਾਣੂ ਹੈ।ਜੋ ਭ੍ਰਿਸ਼ਟਾਚਾਰ ਹਲਕੇ ਅੰਦਰ ਹੋਇਆਂ ਉਸ ਤੋਂ ਹਰ ਵਰਗ ਦੁਖੀ ਹੈ।ਤੇ ਆਪ ਤੇ ਕਾਂਗਰਸ ਨੂੰ ਹਲਕਾ ਅਮਲੋਹ ਤੋਂ ਚਲਦਾ ਕਰਕੇ ਸਾਫ਼ ਸੁਥਰਾ ਪ੍ਰਸ਼ਾਸਨ ਤੇ ਹਲਕੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੱਬਾ ਭਾਰ ਹੈ। ਰਾਜੂ ਖੰਨਾ ਨੇ ਹਲਕੇ ਦੀਆ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮੇਰੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਦੇਖਦੇ ਹੋਏ ਇਸ ਹਲਕੇ ਤੋ ਵੱਡੀ ਜਿੱਤ ਦਰਜ਼ ਕਰਵਾ ਕੇ ਵਿਧਾਨ ਸਭਾ ਵਿੱਚ ਭੇਜਣ ਤਾ ਜੋ ਹਲਕੇ ਦੀ ਹਰ ਸਮੱਸਿਆ ਦਾ ਹੱਲ ਹੋ ਸਕੇ। ਚੋਣ ਕਮਿਸ਼ਨ ਦੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਤੇ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਬਹੁਤ ਹੀ ਸਾਦੇ ਢੰਗ ਨਾਲ ਐਸ ਡੀ ਐਮ ਅਮਲੋਹ ਦਫ਼ਤਰ ਅਪਣੇ ਕਾਗਜ਼ ਦਾਖਲ ਕੀਤੇ ਗਏ। ਜਿਉ ਹੀ ਰਾਜੂ ਖੰਨਾ ਤੇ ਕਿਰਨਦੀਪ ਕੌਰ ਖੰਨਾ ਕਾਗਜ਼ ਦਾਖਲ ਕਰਨ ਉਪਰੰਤ ਦਫਤਰ ਚ ਬਾਹਰ ਆਏ ਤਾ ਉਹਨਾਂ ਦੇ ਵੱਡੀ ਗਿਣਤੀ ਸਮੱਰਥਕਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਜਿਥੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਉਥੇ ਲੱਡੂ ਵੀ ਵੱਡ ਕਿ ਰਾਜੂ ਖੰਨਾ ਨੂੰ ਵਧਾਈ ਦਿੱਤੀ ਗਈ।ਇਸ ਮੌਕੇ ਤੇ ਸਮੁੱਚੇ ਬਾਰ ਐਸੋਸੀਏਸ਼ਨ ਅਮਲੋਹ ਵੱਲੋਂ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਦੀ ਅਗਵਾਈ ਵਿੱਚ ਜਿਥੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਥੇ ਹਲਕੇ ਦੀ ਸਮੁੱਚੀ ਲੀਡਰਸ਼ਿਪ,ਤੇ ਵੱੱਖ ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਵੀ ਵਧਾਈ ਦਿੱਤੀ ਗਈ।

ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਬਸਪਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਮਹਿਤੋ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸ਼ਹਿਰੀ ਵਿੱਕੀ ਮਿੱਤਲ, ਯੂਥ ਆਗੂ ਇਕਬਾਲ ਸਿੰਘ ਰਾਏ, ਸਾਬਕਾ ਚੇਅਰਮੈਨ ਜਤਿੰਦਰਪਾਲ ਸਿੰਘ ਚੈਰੀ ਭਾਂਬਰੀ, ਅਮਰਜੀਤ ਸਿੰਘ ਮੁੱਢੜੀਆ, ਕੁਲਜੀਤ ਸਿੰਘ ਨਰੈਣਗੜ, ਪ੍ਰਧਾਨ ਰਣਜੀਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਮਾਲੋਵਾਲ, ਭੁਪਿੰਦਰ ਸਿੰਘ ਡਡਹੇੜੀ, ਰਾਜਿੰਦਰ ਸਿੰਘ ਨਸਰਾਲੀ, ਐਂਡ ਵਰਿੰਦਰ ਸਿੰਘ, ਐਂਡ ਡਿੰਪਲ ਕੁਮਾਰ,ਐਡ ਮੋਹਿਤ ਗਰਗ, ਐਂਡ ਮੁਨੀਸ਼ ਮੋਦੀ, ਐਂਡ ਬੂਟਾ ਸਿੰਘ, ਐਂਡ ਯਾਦਵਿੰਦਰ ਸਿੰਘ ਰਾਏ, ਐਂਡ ਲਖਵਿੰਦਰ ਸਿੰਘ ਬੈਂਸ,ਐਡਵੋਕੇਟ ਚਰਨਜੀਤ ਗੋਲਡੀ, ਯਾਦਵਿੰਦਰ ਸਿੰਘ ਮਾਨਗੜ, ਡਾ ਅਰਜੁਨ ਸਿੰਘ,ਸਵਰਨ ਸਿੰਘ ਸੋਨੀ,ਬੱਬੀ ਡੰਗ,ਪ੍ਰਗਟ ਸਿੰਘ ਮੁਨਸ਼ੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਬਸਪਾ ਵਰਕਰ ਤੇ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *