ਅੰਮ੍ਰਿਤਸਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮਿ੍ਰਤਸਰ, 30 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪੰਜਵਾਂ ਤਖਤ ਨੇ ਕਿਹਾ ਕਿ ਪਦਮ ਸ਼੍ਰੀ ਬਾਬਾ ਇੱਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੇ ਵਿਦਿਆ ਦੇ ਖੇਤਰ ਵਿੱਚ ਬੜੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ।

ਉਨ੍ਹਾਂ ਬੜੂ ਸਾਹਿਬ ਵੱਲੋਂ ਅਕਾਲ ਅਕੈਡਮੀਆਂ ਦੀ ਵੱਖ-ਵੱਖ ਪ੍ਰਾਤਾਂ ਵਿੱਚ ਸਥਾਪਨਾ ਕਰਕੇ ਅਗਿਆਨਤਾ ਵਾਲੇ ਹਨੇਰੇ ਨੂੰ ਦੂਰ ਕਰਨ ਲਈ ਪ੍ਰਸੰਸਾ ਜਨਕ ਕਾਰਜ ਕੀਤੇ ਹਨ।ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਬਾਬਾ ਬਲਬੀਰ ਸਿੰਘ ਨੇ ਬਾਬਾ ਇਕਬਾਲ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਮਹਾਪੁਰਖਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕਾਰ ਸੇਵਾਵਾਂ ਰਾਹੀਂ ਵੱਡੀਆਂ ਸੇਵਾਵਾਂ ਨਿਭਾਈਆਂ ਤੇ ਨਿਭਾ ਰਹੇ ਹਨ, ਪਰ ਵਿਦਿਆ ਦੇ ਖੇਤਰ ਵਿੱਚ ਬੜੂ ਸਾਹਿਬ ਦਾ ਨਾਮ ਵਿਸ਼ੇਸ਼ ਮਹੱਤਤਾ ਰੱਖਦਾ ਹੈ।

Leave a Reply

Your email address will not be published. Required fields are marked *