ਪੰਜਾਬਪਟਿਆਲਾ

ਕੈਪਟਨ ਦੇ ਮੁਕਾਬਲੇ ਕਾਂਗਰਸ ਨੇ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਉਮੀਦਵਾਰ

ਸਾਬਕਾ ਮੇਅਰ ਹੋਣਗੇ ਆਹਮੋ ਸਾਹਮਣੇ, ਅਕਾਲੀ ਉਮੀਦਵਾਰ ਦੇਵੇਗਾ ਟੱਕਰ !

ਪਟਿਆਲਾ 30 ਜਲਵਰੀ (ਮਧੂਸਾਰ ਬਿਊਰੋ) ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਪਟਿਆਲਾ ਤੋਂ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ। ਵਿਸ਼ਨੂੰ ਸ਼ਰਮਾ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਸਨ। ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਵਿਸ਼ਨੂੰ ਸ਼ਰਮਾ ਚੰਗਾ ਆਧਾਰ ਰੱਖਦੇ ਹਨ ਅਤੇ ਹਿੰਦੂ ਵੋਟ ਬੈਂਕ ਨੂੰ ਕੈਸ਼ ਕਰ ਸਕਦੇ ਹਨ। ਵਿਸ਼ਨੂੰ ਸ਼ਰਮਾ ਸ਼ਾਹੀ ਪਰਿਵਾਰ ਦੇ ਸਭ ਤੋਂ ਨੇੜਲੇ ਸਾਥੀਆਂ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਕਰੀਬੀਆਂ ਵਿਚੋਂ ਸਨ, ਜੋ ਕਾਫੀ ਲੰਮਾ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।

ਹੁਣ ਜਦੋਂ ਕਾਂਗਰਸ ਨੂੰ ਕੈਪਟਨ ਦੇ ਮੁਕਾਬਲੇ ਉਤਾਰਨ ਲਈ ਕੋਈ ਉਮੀਦਵਾਰ ਨਹੀਂ ਮਿਲ ਰਿਹਾ ਸੀ ਤਾਂ ਸ਼ਹਿਰੀ ਪ੍ਰਧਾਨ ਨਰਿੰਦਰ ਲਾਲੀ ਦੇ ਯਤਨਾਂ ਸਦਕਾ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਸ਼ਾਮਲ ਕਰ ਲਿਆ ਗਿਆ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਸਿੱਧੂ ਵਿਸ਼ਨੂੰ ਸ਼ਰਮਾ ਨੂੰ ਸੀਟ ਦਿਵਾਉਣ ਲਈ ਆਪਣਾ ਰੋਲ ਅਦਾ ਕਰਨਗੇ ਅਤੇ ਜਲਦ ਹੀ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਏਗੀ। ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਬ੍ਰਹਮ ਮਹਿੰਦਰਾ ਦਾ ਨਾਵਾਂ ’ਤੇ ਚੱਲ ਰਹੀ ਚਰਚਾ ਨੂੰ ਵੀ ਬਰੇਕ ਲੱਗ ਗਈ ਹੈ। ਕਾਗਰਸ ਵੱਲੋਂ ਉਮੀਦਵਾਰ ਐਲਾਨਣ ਵਿਚ ਕੀਤੀ ਜਾ ਰਹੀ ਦੇਰੀ ਦਾ ਕਾਰਨ ਇਹ ਮੰਨਿਆ ਜਾ ਰਿਹਾ ਸੀ ਕਿ ਕਾਂਗਰਸ ਕੋਈ ਮਜ਼ਬੂਤ ਚਿਹਰਾ ਕੈਪਟਨ ਦੇ ਸਾਹਮਣੇ ਉਤਾਰਨਾ ਚਾਹੁੰਦੀ ਹੈ, ਪਰ ਆਖਿਰ ਵਿਸ਼ਨੂੰ ਸ਼ਰਮਾ ਦੇ ਉਮੀਦਵਾਰ ਬਣਨ ਨਾਲ ਸਾਰੀਆਂ ਕਿਆਸਰਾਈਆਂ ਖ਼ਤਮ ਹੋ ਗਈਆਂ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਹਨ ਅਤੇ ਮੁਕਾਬਲੇ ਹੋਰ ਵੀ ਦਿਲਚਸਪ ਹੋਣ ਜਾ ਰਿਹਾ ਹੈ ਲੋਕਾਂ ਵਿਚ ਚਰਚਾ ਹੈ ਕਿ ਇਸ ਵਾਰ ਸਾਬਕਾ ਮੇਅਰ ਆਹਮੋ ਸਾਹਮਣੇ ਨਜ਼ਰ ਆਉਣਗੇ। ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਪਾਲ ਜੁਨੇਜਾ ਕਾਫੀ ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ ਵਿਚ ਆਪਣੀ ਚੋਣ ਮੁਹਿੰਮ ਚਲਾ ਰਹੇ ਹਨ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੇ ਹਨ। ਕੈਪਟਨ ਦੀ ਜਿੱਤ ਇਸ ਵੀ ਏਨੀ ਸੌਖੀ ਨਹੀਂ ਹੋਵੇਗੀ ਜਿੰਨੀ ਸੌਖੀ ਸਮਝੀ ਜਾ ਰਹੀ ਹੈ ਕਿਉਂਕਿ ਹੁਣ ਤੱਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਸੀਟ ਤੋਂ ਜਿੱਤਦੇ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਨੂੰ ਘੇਰਨ ਲਈ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪੂਰੀ ਜ਼ੋਰ ਅਜਮਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *