ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਆਪ ‘ਚ ਸ਼ਾਮਿਲ
ਤਰਨ-ਤਾਰਨ, ਅੰਮ੍ਰਿਤਸਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ)- ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ ਜਦ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਭੋਜੀਆਂ ਦੇ ਸੈਂਕੜੇ ਪਰਿਵਾਰ ਰਣਜੀਤ ਸਿੰਘ ਆੜ੍ਹਤੀਆ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਡਾ. ਕਸ਼ਮੀਰ ਸਿੰਘ ਸੋਹਲ ਨੇ ਵਿਸ਼ਵਾਸ ਦਵਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਆਸਾਂ ਤੇ ਪੂਰਾ ਉਤਰਨਗੇ।
ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ, ਬਲਜੀਤ ਸਿੰਘ, ਲਖਬੀਰ ਸਿੰਘ, ਕਾਬਲ ਸਿੰਘ, ਪਰਮਜੀਤ ਸਿੰਘ ਪੰਜਵੜ, ਬਿਕਰਮਜੀਤ ਸਿੰਘ, ਮਨਦੀਪ ਸਿੰਘ, ਸਾਹਬ ਸਿੰਘ, ਪਰਗਟ ਸਿੰਘ ਆਦਿ ਹਾਜ਼ਰ ਸਨ।

