ਪੰਜਾਬਪਟਿਆਲਾ

ਵਪਾਰ ਵਰਗ ਤੇ ਲੋਕਾਂ ਦੀਆਂ ਮੋਹਿਤ ਮੋਹਿੰਦਰਾ ਨੇ ਸੁਣੀਆਂ ਸਮੱਸਿਆਵਾਂ

ਕਾਂਗਰਸ ਪਾਰਟੀ ਵੱਲੋਂ ਲੋਕ ਭਲਾਈ ਤੇ ਵਪਾਰੀਆ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ਬਾਕੀ: ਮੋਹਿਤ ਮੋਹਿੰਦਰਾ

ਪਟਿਆਲਾ 2 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਹਲਕਾ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਿਤ ਮੋਹਿੰਦਰਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਿੰਡ ਲੁਬਾਣਾ ਕਰਮੂ ‘ਚ ਪੈਂਦੀ ਕੀਤੀ ਮਲਕੀਤ ਫੈਕਟਰੀ ਵਿਖੇ ਐੱਮਡੀ ਚਰਨ ਸਿੰਘ ਦੀ ਨਿਗਰਾਨੀ ਹੇਠ ਮੋਹਿਤ ਮੋਹਿੰਦਰਾ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਮੋਹਿਤ ਮਹਿੰਦਰਾ ਵੱਲੋਂ ਜਿੱਥੇ ਲੋਕਾਂ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ। ਉਥੇ ਹੀ ਵਪਾਰੀਆਂ ਤੇ ਲੋਕਾਂ ਨੂੰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਦੱਸਿਆ ਕਿ ਵਪਾਰੀ ਵਰਗਾਂ ਨਾਲ ਗ਼ਰੀਬਾਂ ਤੋਂ ਲੈ ਮਿਡਲ ਪਰਿਵਾਰ ਲੋਕ ਜੁੜੇ ਹੋਏ ਹਨ ਜਿਨ੍ਹਾਂ ਦੀ ਭਲਾਈ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਵੀ ਚਲਾਈਆਂ ਗਈਆਂ ਹਨ। ਇਨ੍ਹਾਂ ਸਕੀਮਾਂ ਦੇ ਵਿਚ ਲੋੜਵੰਦ ਪਰਿਵਾਰਾਂ ਨੂੰ 200 ਯੂਨਿਟ ਤੋਂ 300 ਯੂਨਿਟ ਤਕ ਬਿਜਲੀ ਮੁਆਫ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰ ਇੱਕ ਦੇ ਘਰ ਘਰ ਵਿਚ 3 ਰੁਪਏ ਯੂਨਿਟ ਮਾਫ ਕਰਨ ਦੇ ਕਾਂਗਰਸ ਸਰਕਾਰ ਵੱਲੋਂ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਹਲਕਾ ਪਟਿਆਲਾ ਦਿਹਾਤੀ ਦੇ ਪਿੰਡਾਂ ਲਈ ਸਰਕਾਰ ਵੱਲੋਂ ਵਿਕਾਸ ਕਰੋੜਾਂ ਰੁਪਏ ਦੀਆਂ ਗਰਾਂਟਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਜਿਸ ਤੋਂ ਹਲਕਾ ਪਟਿਆਲਾ ਦਿਹਾਤੀ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ। ਮੀਟਿੰਗ ਦੌਰਾਨ ਵਪਾਰੀਆਂ ਤੇ ਲੋਕਾਂ ਨੇ ਮੋਹਿਤ ਮੋਹਿੰਦਰਾ ਨਾਲ ਡਟਣ ਦਾ ਐਲਾਨ ਕੀਤਾ ਤੇ ਹਾਅ ਦਾ ਨਾਅਰਾ ਮਾਰਿਆ ਤੇ ਉਨ੍ਹਾਂ ਦੇ ਹੱਕ ਵਿਚ ਵੋਟਾ ਪਾ ਕੇ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਆਪਣੀ ਜਿੱਤ ਤੋਂ ਬਾਅਦ ਉਹ ਵਪਾਰੀਆਂ ਤੇ ਲੋਕਾਂ ਦੀਆਂ ਜੋ ਵੀ ਮੁਸ਼ਕਿਲਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਉਣਗੇ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਹਰਿੰਦਰ ਸਿੰਘ ਲੁਬਾਣਾ ਕਰਮੂ, ਸੁਖਚੈਨ ਸਿੰਘ ਲੁਬਾਣਾ ਕਰਮੂ, ਕਰਮਜੀਤ ਸਿੰਘ ਸਰਪੰਚ ਲੁਬਾਣਾ ਟੇਕੂ, ਚੇਅਰਮੈਨ ਸੁਖਪਾਲ ਸਿੰਘ, ਹਰਬੀਰ ਢੀਂਡਸਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *