ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ 5 ਫਰਵਰੀ ਨੂੰ,ਤਿਆਰੀਆਂ ਮੁਕੰਮਲ
ਸ੍ਰੀ ਆਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ, ਸਜਣਗੇ ਧਾਰਮਕ ਦੀਵਾਨ

ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਨਾਲ ਵੰਨ-ਸੁਵੰਨੀ ਹੋਵੇਗੀ ਦੀਪਮਾਲਾ
ਪਟਿਆਲਾ 3 ਫਰਵਰੀ (ਰਮਨਦੀਪ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਬਸੰਤ ਪੰਚਮੀ ਦੇ ਜੋੜ ਮੇਲ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਹਰ ਸਾਲ ਦੀ ਤਰ੍ਹਾਂ ਸਾਲਾਨਾ ਪੰਚਮੀ ਦਾ ਜੋੜ ਮੇਲ 5 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ। ਬਸੰਤ ਪੰਚਮੀ ਜੋੜ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ। ਜੋੜ ਮੇਲ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਜਿਥੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਵੱਖ-ਵੱਖ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ ਅਤੇ ਵੱਖਰੀ ਦਿੱਖ ਪ੍ਰਦਾਨ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਅਤੇ ਸਜਾਵਟੀ ਲੜੀਆਂ ਵੀ ਲਗਾਈਆਂ ਗਈਆਂ, ਜੋ ਸੰਗਤਾਂ ਲਈ ਖਿੱਚਮਈ ਰਹੇਗੀ।
ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ 4 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਧਾਰਮਕ ਸਮਾਗਮ ਆਰੰਭ ਹੋਣਗੇ ਅਤੇ ਦੇਰ ਰਾਤ ਤੱਕ ਪ੍ਰਸਿੱਧ ਵਿਦਵਾਨ, ਰਾਗੀ ਅਤੇ ਢਾਡੀ ਪ੍ਰਚਾਰਕ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਚਾਰ ਫਰਵਰੀ ਦੀ ਰਾਤ ਨੂੰ ਕਵੀ ਦਰਬਾਰ ਦਾ ਆਯੋਜਨ ਹੋਵੇਗਾ, ਜੋ ਰਾਤ 11.00 ਵਜੇ ਸਮਾਪਤ ਹੋਵੇਗਾ। ਗਿਆਨੀ ਪਿ੍ਰਤਪਾਲ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਪੰਜ ਫਰਵਰੀ ਨੂੰ ਸਾਲਾਨਾ ਬਸੰਤ ਪੰਚਮੀ ਦਾ ਜੋੜ ਮੇਲ ਹੋਵੇਗਾ ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ’ਤੇ ਬਸੰਤ ਰਾਗਾਂ ਵਿਚ ਵਿਸ਼ੇਸ਼ ਕੀਰਤਨ ਦਰਬਾਰ ਸਜੇਗਾ ਅਤੇ ਪ੍ਰਸਿੱਧ ਕੀਰਤਨੀ ਜਥੇ ਹਿੱਸਾ ਲੈਣਗੇ। ਇਸ ਮੌਕੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸੰਗਤਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਵਿਚ ਵੱਧ ਚੜਕੇ ਸ਼ਮੂਲੀਅਤ ਕਰੇ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਧਾਰਮਕ ਸਮਾਗਮਾਂ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਿਰਕਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਭਾਈ ਅਜਮੇਰ ਸਿੰਘ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਦੀਪ ਸਿੰਘ, ਮਨਜੀਤ ਸਿੰਘ ਕੌਲੀ, ਸਰਬਜੀਤ ਸਿੰਘ, ਮਨਜੀਤ ਸਿੰਘ ਪਵਾਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਸਟਾਫ ਆਦਿ ਹਾਜ਼ਰ ਸਨ।

