ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਗੁਰਮਤਿ ਸਮਾਗਮ ਨਾਲ ਸਮਾਪਤ
ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਪੰਥਕ ਸਖਸ਼ੀਅਤਾਂ ਸਨਮਾਨਤ
ਪਟਿਆਲਾ 6 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਨਾਲ ਸਮਾਪਤ ਹੋਇਆ। ਇਸ ਮੌਕੇ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸ੍ਰੀਪਾਲ ਸਿੰਘ, ਭਾਈ ਰਣਧੀਰ ਸਿੰਘ, ਗਿਆਨੀ ਸ਼ੇਰ ਸਿੰਘ, ਗਿਆਨੀ ਪਿ੍ਰਤਪਾਲ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਅੰਦਰ ਬਸੰਤ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਬਸੰਤ ਰੁੱਤ ਜਿਥੇ ਖੇੜੇ ਦਾ ਪ੍ਰਤੀਕ ਹੈ,ਉਥੇ ਹੀ ਗੁਰਬਾਣੀ ਫਲਸਫੇ ਅਨੁਸਾਰ ਪ੍ਰਮਾਤਮਾ ਨੂੰ ਪਾਉਣ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦਾ ਆਸਰਾ ਲੈ ਕੇ ਹੀ ਜੀਵਨ ਨੂੰ ਰੌਸ਼ਨਮਈ ਬਣਾਇਆ ਜਾ ਸਕਦਾ ਅਤੇ ਅੱਜ ਲੋੜ ਹੈ ਕਿ ਹਰ ਮਾਈ ਭਾਈ ਵਿਲੱਖਣ ਸਿਧਾਂਤ ਦਾ ਧਾਰਨੀ ਹੋਵੇ ਅਤੇ ਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੇ। ਇਸ ਮੌਕੇ ਉਚੇਚੇ ਤੌਰ ’ਤੇ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬਾਬਾ ਰੌਸ਼ਨ ਸਿੰਘ ਧਬਲਾਨ ਵਾਲਿਆਂ ਤੋਂ ਇਲਾਵਾ ਪੁੱਜੀਆਂ ਸਖਸ਼ੀਅਤਾਂ ਨੂੰ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਗਵੰਤ ਸਿੰਘ ਧੰਗੇੜਾ, ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਆਦਿ ਨੇ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਗਿਆਨੀ ਫੂਲਾ ਸਿੰਘ, ਭਾਈ ਅਜੇਮਰ ਸਿੰਘ, ਭਾਈ ਦਰਸ਼ਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।

