ਪਟਿਆਲਾ

ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਨਾਗਰਿਕ ਜਲਦ ਕਰਵਾਉਣ ਟੀਕਾਕਰਨ।

ਅੱਜ 14,774 ਨੇ ਕਰਵਾਇਆ ਕੋਵਿਡ ਟੀਕਾਕਰਨ ।

ਕੱਲ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਵੈਕਸੀਨ ਟੀਕਾਕਰਨ।

ਜਿਲ੍ਹੇ ਵਿੱਚ 26 ਕੋਵਿਡ ਕੇਸ ਹੋਏ ਰਿਪੋਰਟ

ਪਟਿਆਲਾ 06 ਫਰਵਰੀ (ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 14,774 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 22 ਲੱਖ 29 ਹਜਾਰ 581 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 160 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 1299 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ। ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਨਾਗਰਿਕਾਂ ਨੰੁ ਮੁੜ ਅਪੀਲ ਕੀਤੀ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕ ਆਪਣਾ ਟੀਕਾਕਰਨ ਜਲਦ ਤੋਂ ਜਲਦ ਕਰਵਾਉਣ ਅਤੇ ਜਦੋਂ ਵੀ ਸਿਹਤ ਟੀਮਾਂ ਉਹਨਾਂ ਦੇ ਘਰਾਂ/ ਦੁਕਾਨਾਂ ਵਿੱਚ ਕੋਵਿਡ ਟੀਕਾਕਰਨ ਕਰਨ ਜਾਂਦੇ ਹਨ ਤਾਂ ਉਹ ਸਿਹਤ ਟੀਮਾਂ ਦਾ ਪੁਰਾ ਪੁਰਾ ਸਹਿਯੋਗ ਕਰਨ।

ਅੱਜ ਜਿਲੇ ਵਿੱਚ ਪ੍ਰਾਪਤ 1386 ਕੋਵਿਡ ਰਿਪੋਰਟਾਂ ਵਿਚੋਂ 26 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 13, ਸਮਾਣਾ 01, ਰਾਜਪੁਰਾ 01, ਬਲਾਕ ਭਾਦਸੋਂ ਤੋਂ 03, ਬਲਾਕ ਕੋਲੀ 02, ਬਲਾਕ ਕਾਲੋਮਾਜਰਾ 03, ਬਲਾਕ ਹਰਪਾਲਪੁਰ 01, ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,784 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 33 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,060 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 271 ਹੈ। ਅੱਜ ਜਿਲੇ੍ਹ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1453 ਹੋ ਗਈ ਹੈ ।ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਭਾਵੇਂ ਜਿਲ਼੍ਹੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪ੍ਰੰਤੂ ਫੇਰ ਵੀ ਕੋਵਿਡ ਗਾਈਡਲਾਈਨਜ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 851 ਦੇ ਕਰੀਬ ਕੋਵਿਡ ਜਾਂਚ ਲਈ

ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,75,367 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,784 ਕੋਵਿਡ ਪੋਜਟਿਵ, 11,13,171 ਨੈਗੇਟਿਵ ਅਤੇ ਲਗਭਗ 412 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

ਕੱਲ ਮਿਤੀ 7 ਫਰਵਰੀ ਦਿਨ ਸੋਮਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਲਾ, ਪੁਲਿਸ ਲਾਈਨ ਹਸਪਤਾਲ,ਡੀ.ਐਮ ਡਬਲਿਉ ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ,ਡਿਸਪੈਂਸਰੀ ਮੋਤੀ ਬਾਗ,ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਕਾਲੀ ਮਾਤਾ ਮੰਦਰ,ਭਾਰਤ ਨਗਰ ਸਿਕਲੀਗਰ ਬੱਸਤੀ, ਗੁਰੂਦੁਆਰਾ ਗੁਰੂੂਤੇਗ ਬਹਾਦਰ ਕਲੋਨੀ ਬਡੁੰਗਰ, ਪ੍ਰਤਾਪ ਨਗਰ, ਮਿਸ਼ਰੀ ਬਾਜਰ, ਮੌਰਾਂ ਵਾਲੀ ਗੱਲੀ, ਭਿੰਡੀਆਂ ਵਾਲੀ ਗੱਲੀ, ਗੁਰੂੁਦੁਆਰਾ ਸਾਹਿਬ ਰਾਘੋਮਾਜਰਾ, ਭੁਪਿੰਦਰਾ ਇੰਟਰਨੈਸ਼ਨਲ ਕਲੋਨੀ, ਪਾਠਕ ਕਲੋਨੀ, ਦਾਰੂ ਕੁਟੀਆ, ਧੀਰੂ ਕੀ ਮਾਜਰੀ, ਸਰਕਾਰੀ ਪ੍ਰਾਇਮਰੀ ਸਕੂਲ ਜੀ.ਟੀ.ਬੀ ਕਲੋਨੀ, ਮਲਟੀਪਰਪਜ ਸਕੂਲ ਪਾਸੀ ਰੋਡ,ਅੰਡਰ ਬ੍ਰਿਜ ਖੂਬਸੁਰਤ ਪੈਲੇਸ, ਗਾਂਧੀ ਨਗਰ, ਅਰੋੜਿਆਂ ਮੁੱਹਲਾ, ਪੰਜਾਬੀ ਯੁਨੀਵਰਸਿਟੀ, ਵਿਕਾਸ ਨਗਰ, ਮਥੁਰਾ ਕਲੋਨੀ, ਮੈਲਿਮਾ ਵਿਹਾਰ,ਰਿਸ਼ੀ ਕਲੋਨੀ,ਗੁਰੂਦੁੁਆਰਾ ਦੁੱਖ ਨਿਵਾਰਣ ਸਾਹਿਬ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਡੇਰਾ ਸੱਚਾ ਸੌਦਾ ਕਾਹਨਗੜ ਰੋਡ ਸਮਾਣਾ, ਸਹਾਰਾ ਕੱਲਬ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਸ਼ਿਆਮ ਨਰਸਿੰਗ ਹੋਮ,ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਇੰਡਸਟਰੀਅਲ ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

Leave a Reply

Your email address will not be published. Required fields are marked *