ਦੇਸ਼-ਵਿਦੇਸ਼ਪੰਜਾਬ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਦੇਹਾਂਤ

ਮੁੰਬਈ, 6 ਫਰਵਰੀ (ਮਧੂਸਾਰ ਬਿਊਰੋ) ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ,ਜਿਨ੍ਹਾਂ ਦਾ ਅੱਜ ਇਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ, ਦਾ ਇਥੋਂ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਦੇਹ ਕੌਮੀ ਝੰਡੇ ਵਿੱਚ ਲਪੇਟ ਕੇ ਸ਼ਮਸ਼ਾਨਘਾਟ ਲਿਜਾਈ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਹ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਉੱਘੀਆਂ ਫਿਲਮੀ, ਸਿਆਸੀ, ਖੇਡ ਤੇ ਸਮਾਜਿਕ ਹਸਤੀਆਂ ਹਾਜ਼ਰ ਸਨ। ਤਿੰਨੇ ਸੈਨਾਵਾਂ ਦੇ ਜਵਾਨਾਂ ਤੇ ਅਧਿਕਾਰੀਆਂ ਨੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਟ ਕੀਤੀ। 92 ਸਾਲਾਂ ਮਰਹੂਮ ਗਾਇਕਾ ਦੀ ਛੋਟੀ ਭੈਣ ਊਸ਼ਾ ਮੰਗੇਸ਼ਕਰ ਨੇ ਕਿਹਾ, ‘ਉਹ (ਲਤਾ ਮੰਗੇਸ਼ਕਰ) ਨਹੀਂ ਰਹੀ। ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।’ ਗਾਇਕਾ ਨੂੰ ਕਰੋਨਾ ਹੋਣ ਬਾਅਦ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।

ਉਨ੍ਹਾਂ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਪਛਾਣ ਫਿਲਮ ‘ਮਹਿਲ’ ਦੇ ਗੀਤ ‘ਆਏਗਾ ਆਨੇ ਵਾਲਾ’ ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਉਨ੍ਹਾਂ ਨੂੰ ਦੇਸ਼ ਦੇ ਕਈ ਵੱਕਾਰੀ ਸਨਮਾਨਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਹੋਰਨਾਂ ਸਿਆਸੀ ਸ਼ਖਸੀਅਤਾਂ ਅਤੇ ਬੌਲੀਵੁੱਡ ਜਗਤ ਨੇ ਲਤਾ ਮੰਗੇਸ਼ਕਰ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਇਜ਼ਹਾਰ ਕੀਤਾ ਹੈ।

Leave a Reply

Your email address will not be published. Required fields are marked *