ਪੰਜਾਬਪਟਿਆਲਾ

ਸਿੱਧੂ ਦਾ ਪੰਜਾਬ ਮਾਡਲ ਸਿੱਧੂ ਦੀ ਤਰ੍ਹਾ ਫੇਲ੍ਹ : ਬਿੱਟੂ ਚੱਠਾ

ਆਪ ਤੇ ਕਾਂਗਰਸ ਇੱਕੋ ਥਾਲੀ ਦੇ ਚੱਟੇ-ਵੱਟੇ

ਪਟਿਆਲਾ, 8 ਫਰਵਰੀ :(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸਿੱਧੂ ਦਾ ਪੰਜਾਬ ਮਾਡਲ ਸਿੱਧੂ ਦੀ ਤਰ੍ਹਾਂ ਫੇਲ੍ਹ ਹੈ, ਇਸ ਲਈ ਕਾਂਗਰਸ ਨੂੰ ਪੰਜਾਬ ਦੇ ਲੋਕ ਜਰਾ ਵੀ ਮੂੰਹ ਨਹੀਂ ਲਗਾ ਰਹੇ। ਜਸਪਾਲ ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਨ ਦੌਰਾਨ ਕੀਤਾ।

ਉਨ੍ਹਾਂ ਆਖਿਆ ਕਿ ਆਪ ਤੇ ਕਾਂਗਰਸ ਦੋਵੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਨੀ ਨੇ ਪਹਿਲਾਂ ਵੀ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਿਆ ਹੈ ਤੇ ਹੁਣ ਵੀ ਝੂਠੇ ਦਾਅਵੇ ਕਰ ਰਿਹਾ ਹੈ। ਇਸ ਲਈ ਪੰਜਾਬ ਦੇ ਲੋਕ ਚੰਨੀ ਨੂੰ ਕਰਾਰੀ ਹਾਰ ਦੇਣ ਲਈ ਤਿਆਰ ਬਰ ਤਿਆਰ ਹਨ।

ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਭਵਿੱਖ ਸਿਰਫ਼ ਅਕਾਲੀ ਦਲ ਬਸਪਾ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ ਕਿਉਂਕਿ ਅਕਾਲੀ ਦਲ ਤੇ ਬਸਪਾ ਨੇ ਕਦੇ ਲੋਕਾਂ ਨੂੰ ਬੇਦਰਦੀ ਨਾਲ ਨਹੀਂ ਕੁੱਟਿਆ ਅਤੇ ਨਾ ਹੀ ਉਨ੍ਹਾਂ ਦੇ ਹੱਕਾਂ ‘ਤੇ ਕੋਈ ਡਾਕਾ ਮਾਰਿਆ ਹੈ। ਇਸ ਲਈ ਲੋਕ ਵੀ ਹੁਣ ਚਾਹੁੰਦੇ ਹਨ ਕਿ ਅਕਾਲੀ ਦਲ ਤੇ ਬਸਪਾ ਨੂੰ ਸੱਤਾ ‘ਚ ਲਿਆ ਕੇ ਪੰਜਾਬ ਦਾ ਵਿਕਾਸ ਕਰਵਾਇਆ ਜਾਵੇ, ਜਿਨ੍ਹਾਂ ਦੀ ਆਸਾਂ ‘ਤੇ ਅਕਾਲੀ ਦਲ ਤੇ ਬਸਪਾ ਖਰਾ ਉਤਰੇਗਾ ਤੇ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਦਾ ਵਿਕਾਸ ਕਰੇਗਾ।

Leave a Reply

Your email address will not be published. Required fields are marked *