ਪਟਿਆਲਾ

ਕਾਂਗਰਸ ਨੇ ਆਪਣੇ ਸ਼ਾਸ਼ਨ ਦੌਰਾਨ ਨਹੀਂ ਲਈ ਪਟਿਆਲਾ ਦਿਹਾਤੀ ਦੇ ਲੋਕਾਂ ਦੀ ਸਾਰ : ਬਿੱਟੂ ਚੱਠਾ

ਅਕਾਲੀ ਦਲ-ਬਸਪਾ ਦੀ ਸਰਕਾਰ ਬਣਦਿਆਂ ਹੀ ਕੀਤਾ ਜਾਵੇਗਾ ਪਟਿਆਲਾ ਦਿਹਾਤੀ ਦਾ ਸੰਪੂਰਨ ਵਿਕਾਸ

ਪਟਿਆਲਾ, 11 ਫਰਵਰੀ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਕਾਂਗਰਸ ਨੇ ਆਪਣੇ ਪੰਜ ਸਾਲ ਦੇ ਸ਼ਾਸ਼ਨ ਦੌਰਾਨ ਪਟਿਆਲਾ ਦਿਹਾਤੀ ਦੇ ਲੋਕਾਂ ਦੀ ਜ਼ਰਾ ਵੀ ਸਾਰ ਨਹੀਂ ਲਈ, ਜਿਸ ਕਾਰਨ ਅੱਜ ਲੋਕਾਂ ਵੱਲੋਂ ਵੀ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਇਸ ਲਈ ਪਟਿਆਲਾ ਦਿਹਾਤੀ ਦਾ ਸੰਪੂਰਨ ਵਿਕਾਸ ਉਨ੍ਹਾਂ ਵੱਲੋਂ ਅਕਾਲੀ ਦਲ ਬਸਪਾ ਦੀ ਸਰਕਾਰ ਬਣਦਿਆਂ ਹੀ ਕੀਤਾ ਜਾਵੇਗਾ। ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪਟਿਆਲਾ ਦਿਹਾਤੀ ਏਰੀਏ ਵਿੱਚ ਜਦੋਂ ਉਹ ਮੀਟਿੰਗਾਂ ਕਰਨ ਲਈ ਲੋਕਾਂ ਕੋਲ ਜਾਂਦੇ ਹਨ ਜਾਂ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹਨ ਤਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਹਰ ਕੋਈ ਕਾਂਗਰਸ ਨੂੰ ਕੋਸ ਰਿਹਾ ਹੈ। ਇਸ ਲਈ ਅਕਾਲੀ ਦਲ ਵੱਲੋਂ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ ਤੇ ਰਹਿੰਦੀਆਂ ਸਮੱਸਿਆਵਾਂ ਨੂੰ ਸਰਕਾਰ ਆਉਣ ‘ਤੇ ਵੀ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਬਸਪਾ ਦਾ ਮਕਸਦ ਹੀ ਲੋਕਾਂ ਦੀ ਸੇਵਾ ਕਰਨਾ ਹੈ, ਜੋਕਿ ਉਨ੍ਹਾਂ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਦੇ ਤਹਿਤ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਸਪਾ ਦੀ ਸਰਕਾਰ ਨੂੰ ਸੱਤਾ ‘ਚ ਲਿਆਂਦਾ ਜਾਵੇਗਾ ਤੇ ਲੋਕਾਂ ਦੇ ਕੰਮ ਕਰਵਾਏ ਜਾਣਗੇ।

Leave a Reply

Your email address will not be published. Required fields are marked *