ਕਾਂਗਰਸ ਨੂੰ ਝਟਕਾ : ਪਿੰਡ ਸ਼ੇਰਮਾਜਰਾ ਤੋਂ ਵੱਡੀ ਗਿਣਤੀ ‘ਚ ਲੋਕ ਅਕਾਲੀ ਦਲ ‘ਚ ਹੋਏ ਸ਼ਾਮਲ
ਅਕਾਲੀ ਦਲ-ਬਸਪਾ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ: ਸੁਰਜੀਤ ਰੱਖੜਾ
ਪਟਿਆਲਾ, 11 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਪਿੰਡ ਸ਼ੇਰਮਾਜਰਾ ਵਿਖੇ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਵੱਡੀ ਗਿਣਤੀ ‘ਚ ਲੋਕਾਂ ਨੇ ਹਲਕਾ ਸਮਾਣਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਅਕਾਲੀ ਦਲ ਪਾ ਪੱਲਾ ਫੜਦਿਆਂ ਪਾਰਟੀ ਨੂੰ ਜੁਆਇਨ ਕੀਤਾ। ਇਸ ਮੌਕੇ ਸ. ਰੱਖੜਾ ਨੇ ਸਾਰਿਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦਿਵਾਉਣ ਦਾ ਭਰੋਸਾ ਵੀ ਦਿਵਾਇਆ।
ਸ. ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਅਕਾਲੀ ਦਲ ਬਸਪਾ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ, ਜਿਸਦੀ ਲੋਕਾਂ ਨੂੰ ਸਮਝ ਪੈ ਚੁੱਕੀ ਹੈ। ਇਸੇ ਕਾਰਨ ਅੱਜ ਹਰ ਵਰਗ ਵੱਲੋਂ ਅਕਾਲੀ ਦਲ ਦਾ ਪੱਲਾ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਅੰਦਰ ਅਕਾਲੀ ਦਲ ਬਸਪਾ ਦੀ ਸਰਕਾਰ ਸਥਾਪਿਤ ਹੋਵੇਗੀ ਤੇ ਲੋਕਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰੇਗੀ।
ਉਨ੍ਹਾਂ ਕਿਹਾ ਕਿ ਸਮਾਣਾ ਹਲਕਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ ਵਿਕਾਸ ਕੀਤਾ ਗਿਆ ਹੈ, ਚਾਹੇ ਬਿਜਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਹੋਵੇ, ਚਾਹੇ ਸਮਾਣਾ ਸ਼ਹਿਰ ਵਿੱਚ ਵਾਟਰ ਟ੍ਰੀਮੈਂਟ ਪਲਾਂਟ ਦੀ ਗੱਲ ਹੋਵੇ, ਚਾਹੇ ਸਿੱਖਿਆ ਦੀ ਗੱਲ ਹੋਵੇ ਅਤੇ ਚਾਹੇ ਕਿਸੇ ਵੀ ਖੇਤਰ ਵਿੱਚ ਵਿਕਾਸ ਦੀ ਗੱਲ ਹੋਵੇ। ਇਸ ਲਈ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਤੇ ਆਪਣਾ ਸਹਿਯੋਗ ਦਿੰਦੇ ਹਨ। ਸ. ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਅੱਜ ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਸਿਮਰਜੀਤ ਸਿੰਘ, ਸਵਿੰਦਰ ਸਿੰਘ, ਪਰਮਜੀਤ ਸਿੰਘ ਅਤੇ ਹੋਰ ਵੀ ਪਿੰਡ ਵਾਸੀ ਸ਼ਾਮਲ ਹੋਏ।

