ਹਰਿਆਣਾ

ਸਹਿਕਾਰਿਤਾ ਮੰਤਰੀ ਨੇ ਕੇਂਦਰੀ ਕਿਰਤ ਅਤੇ ਰੁਜਗਾਰ ਮੰਤਰਾਲੇ ਦੀ ਓਐਸਡੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 11 ਫਰਵਰੀ (ਮਧੂਸਾਰ ਬਿਊਰੋ)- ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅੱਜ ਹਰਿਆਣਾ ਭਵਨ ਦਿੱਲੀ ਵਿਚ ਕੇਂਦਰੀ ਕਿਰਤ ਅਤੇ ਰੁਜਗਾਰ ਮੰਤਰਾਲੇ ਦੀ ਓਐਸਡੀ ਲਤਾ ਗੌਤਮ ਅਤੇ ਉਦਯੋਗਪਤੀ ਦੇ ਨਾਲ ਮੀਟਿੰਗ ਕਰ ਹਰਿਆਣਾ ਦੇ ਬਾਵਲ ਖੇਤਰ ਦੇ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨੌਜੁਆਨਾਂ ਨੂੰ ਰੁਜਗਾਰ ਦੇ ਮੌਕੇ ਉਪਲਬਧ ਕਰਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਬਾਵਲ ਦੇ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਜਰੂਰਤ ਹੈ, ਇਸ ਤੋਂ ਵੱਧ ਤੋਂ ਵੱਧ ਨੌਜੁਆਨਾਂ ਨੂੰ ਉਦਯੋਗਾਂ ਵਿਚ ਰੁਜਗਾਰ ਦੇ ਮੌਕੇ ਮਿਲਣਗੇ ਅਤੇ ਖੇਤਰ ਦਾ ਵਿਕਾਸ ਹੋਵੇਗਾ ਅਤੇ ਬਾਵਲ ਉਦਯੋਗਿਕ ਹੱਬ ਵਜੋ ਵਿਕਸਿਤ ਹੋਵੇਗਾ।

ਡਾ. ਬਨਵਾਰੀ ਲਾਲ ਨੇ ਕਿਹਾ ਕਿ ਮੌਜੂਦਾ ਵਿਚ ਉਦਯੋਗ ਵਿਚ ਸਕਿਲਡ ਨੌਜੁਆਨਾਂ ਦੀ ਜਰੂਰਤ ਹੈ। ਹਰਿਆਣਾ ਸਰਕਾਰ ਨੌਜੁਆਨਾਂ ਦੀ ਸਕਿਲਲਿੰਗ ‘ਤੇ ਵਿਸ਼ੇਸ਼ ਤੌਰ ‘ਤੇ ਫੋਕਸ ਕਰ ਰਹੀ ਹੈ। ਇਸ ਦੇ ਨਾਲ-ਨਾਲ ਉਦਯੋਗਿਕ ਖੇਤਰਾਂ ਵਿਚ ਇਫ੍ਰਾਸਟਕਚਰ, ਬਿਜਲੀ ਤੇ ਹੋਰ ਸਹੂਲਤਾਂ ‘ਤੇ ਵੀ ਪੂਰਾ ਜੋਰ ਦਿੱਤਾ ਜਾ ਰਿਹਾ ਹੈ। ਉਦਯੋਗਾਂ ਵਿਚ ਹਰਿਆਣਾ ਦੇ ਨੌਜੁਆਨਾਂ ਨੂੰ ਨੌਕਰੀਆਂ ਮਿਲਣਗੀਆਂ ਤਾਂ ਉਨ੍ਹਾਂ ਦੀ ਆਰਥਕ ਸਥਿਤੀ ਵਿਚ ਹੋਰ ਵੱਧ ਸੁਧਾਰ ਹੋਵੇਗਾ ਅਤੇ ਇਸ ਨਾਲ ਸੂਬੇ ਦਾ ਵੀ ਵਿਕਾਸ ਹੋਵੇਗਾ।

ਕੇਂਦਰੀ ਕਿਰਤ ਅਤੇ ਰੁਜਗਾਰ ਮੰਤਰਾਲੇ ਦੀ ਓਐਸਡੀ ਲਤਾ ਗੌਤਮ ਨੇ ਮਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੂੰ ਭਰੋਸਾ ਦਿੱਤਾ ਕਿ ਉਹ ਬਾਵਲ ਵਿਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਰੁਜਗਾਰ ਦੇ ਮੌਕੇ ਉਪਲਬਧ ਕਰਵਾਉਣ ਦੀ ਦਿਸ਼ਾ ਵਿਚ ਪੂਰਾ ਸਹਿਯੋਗ ਕਰਣਗੇ।

Leave a Reply

Your email address will not be published. Required fields are marked *