ਆਪ ਤੇ ਕਾਂਗਰਸ ਦਾ ਬਿਸਤਰਾ ਗੋਲ ਕਰਕੇ ਪੰਜਾਬ ਦੇ ਸੂਝਵਾਨ ਲੋਕ ਦਿੱਲੀ ਦੀਆ ਪਾਰਟੀਆ ਨੂੰ ਦਿੱਲੀ ਭੇਜਣਗੇ :– ਰਾਜੂ ਖੰਨਾ।
ਪਿੰਡ ਸਾਹਪੁਰ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ।
ਪਿੰਡ ਦਾ ਬੱਚਾ ਬੱਚਾ ਅਕਾਲੀ ਦਲ ਦੀ ਤੱਕੜੀ ਵਿੱਚ ਤੁਲਿਆ।
ਮੰਡੀਗੌਬਿੰਦਗੜ,12 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਸੂਝਵਾਨ ਲੋਕ ਇਹਨਾਂ ਚੋਣਾਂ ਵਿੱਚ ਦਿੱਲੀ ਤੋਂ ਆਈਆ ਪਾਰਟੀਆਂ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦਾ ਬਿਸਤਰਾ ਗੋਲ ਕਰਕੇ ਵਾਪਿਸ ਦਿੱਲੀ ਭੇਜਣਗੇ ।ਤੇ ਪੰਜਾਬ ਤੇ ਪੰਜਾਬੀਅਤ ਲਈ ਡੱਟ ਕੇ ਪਹਿਰਾ ਦੇਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀਆ ਲੀਹਾਂ ਤੇ ਲੈ ਕੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਸਾਹਪੁਰ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਸਾਹਪੁਰ ਦੇ ਵਾਸੀਆਂ ਦੇ ਵੱਡੇ ਉਤਸ਼ਾਹ ਸਦਕਾ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕੀਤਾ। ਇਸ ਹੋਈ ਭਰਵੀਂ ਮੀਟਿੰਗ ਵਿੱਚ ਇਹ ਜਾਪਦਾ ਸੀ ਕਿ ਰਾਜੂ ਖੰਨਾ ਦੇ ਸਮੱਰਥਨ ਵਿੱਚ ਪਿੰਡ ਦਾ ਬੱਚਾ ਬੱਚਾ ਤੱਕੜੀ ਵਿੱਚ ਤੁੱਲ ਚੁੱਕਿਆ। ਪਿੰਡ ਸਾਹਪੁਰ ਦੇ ਹਰ ਘਰ ਦੀਆ ਛੱਤਾ ਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਲੱਗੇ ਝੰਡੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਇਸ ਪਿੰਡ ਤੋਂ ਰਾਜੂ ਖੰਨਾ ਵੱਡੀ ਜਿੱਤ ਦਰਜ਼ ਕਰੇਂਗਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਸਮਾਂ ਆ ਗਿਆ ਕਾਂਗਰਸ ਤੇ ਆਪ ਪਾਰਟੀ ਨੂੰ ਚਲਦਾ ਕਰਨ ਦਾ।
ਕਿਉਂਕਿ ਜਿਥੇ ਕਾਂਗਰਸ ਪਾਰਟੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਹੁਣ ਤੱਕ ਗੁੰਮਰਾਹ ਕਰਦੀ ਆ ਰਹੀ ਹੈ। ਉਥੇ ਆਮ ਆਦਮੀ ਪਾਰਟੀ ਵੀ ਗੁੰਮਰਾਹਕੁੰਨ ਪ੍ਰਚਾਰ ਰਾਹੀ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ।ਪਰ ਲੋਕ ਇਹਨਾਂ ਨੂੰ ਨਕਾਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ। ਤਾ ਜੋ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਵੱਲ ਲਿਜਾਇਆ ਜਾ ਸਕੇ।ਇਸ ਮੌਕੇ ਤੇ ਸੀਨੀਅਰ ਆਗੂ ਸਤਨਾਮ ਸਿੰਘ ਸ਼ਾਹਪੁਰ, ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਜਸ਼ਨਦੀਪ ਸਿੰਘ ਕਾਹਲੋ, ਯੂਥ ਪ੍ਰਧਾਨ ਗੁਰਿੰਦਰਪਾਲ ਸਿੰਘ ਗਰਚਾ ਦੀ ਅਗਵਾਈ ਵਿੱਚ ਸਮੁੱਚੇ ਪਿੰਡ ਵਾਸੀਆਂ ਵੱਲੋਂ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ।ਵੱਡੀ ਜਿੱਤ ਦਰਜ਼ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਤੇ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜ਼ਿਲ੍ਹਾ ਪ੍ਰਧਾਨ ਭਿੰਦਰ ਸਿੰਘ ਮੰਡੀ, ਜਥੇਦਾਰ ਗੁਰਦੀਪ ਸਿੰਘ ਮੰਡੋਫਲ, ਨੰਬਰਦਾਰ ਮੱਖਣ ਸਿੰਘ, ਮਨਜੀਤ ਸਿੰਘ ਨੰਬਰਦਾਰ,ਨਰਿੰਦਰ ਸਿੰਘ ਕਾਹਲੋ, ਅੰਗਰੇਜ਼ ਸਿੰਘ, ਗੁਰਮੁਖ ਸਿੰਘ ਬੈਨੀਪਾਲ, ਸੁਖਦੇਵ ਸਿੰਘ ਬਾਜਵਾ, ਗੁਰਨਾਮ ਸਿੰਘ ਖੱਟੜਾ,ਬਲਵੰਤ ਸਿੰਘ ਚਹਿਲ, ਸੋਨੂੰ ਚਹਿਲ, ਰੁਪਿੰਦਰ ਸਿੰਘ ਵੜੈਚ, ਭੁਪਿੰਦਰ ਸਿੰਘ ਘੁੰਮਣ, ਬਲਦੇਵ ਸਿੰਘ ਸਹੋਤਾ,ਮੱਘਰ ਸਿੰਘ ਸਾਬਕਾ ਸਰਪੰਚ, ਹਰਜੋਤ ਸਿੰਘ ਕਾਹਲੋ, ਪਰਮਜੀਤ ਸਿੰਘ, ਪਲਵਿੰਦਰ ਸਿੰਘ,ਸਾਬੂ ਸ਼ਾਹਪੁਰ,ਅੰਬੂ ਸ਼ਾਹਪੁਰ, ਗੁਰਨਾਮ ਸਿੰਘ, ਜਥੇਦਾਰ ਸੁਰਜੀਤ ਸਿੰਘ ਬਰੌਗਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।

