ਲੋਕਾਂ ਦੇ ਸਰਮਾਏ ਨੂੰ ਲੁੱਟਣ ਵਾਲੀਆਂ ਤੋ ਸਰਕਾਰ ਬਣਦੇ ਹੀ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ:– ਰਾਜੂ ਖੰਨਾ।
ਪਿੰਡ ਸਲਾਣਾ ਵਿਖੇ ਹੋਈ ਭਰਵੀਂ ਮੀਟਿੰਗ।
ਅਮਲੋਹ,13 ਫਰਵਰੀ (ਮਧੂਸਾਰ ਬਿਊਰੋ) ਹਲਕਾ ਅਮਲੋਹ ਅੰਦਰ ਲੋਕਾਂ ਦੇ ਸਰਮਾਏ ਨੂੰ ਲੁੱਟਣ ਵਾਲੀਆਂ ਤੋ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਦੇ ਹੀ ਪਾਈਂ ਪਾਈਂ ਦਾ ਹਿਸਾਬ ਹੀ ਨਹੀ ਲਿਆਂ ਜਾਵੇਗਾ ਸਗੋਂ ਜੋ ਪ੍ਰਸ਼ਾਸਨਿਕ ਅਧਿਕਾਰੀ ਕਾਂਗਰਸ ਦੀ ਬੀ ਟੀਮ ਬਣਕੇ ਹਲਕੇ ਅੰਦਰ ਭ੍ਰਿਸ਼ਟਾਚਾਰ ਤੇ ਧੱਕੇਸ਼ਾਹੀਆ ਕਰ ਰਹੇ ਹਨ ਉਹਨਾਂ ਨਾਲ ਵੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜੋ ਕਾਂਗਰਸ ਦੇ ਆਗੂ ਹਲਕੇ ਨਾਲ ਲੋਕਾਂ ਨੂੰ ਡਰਾ ਧਮਕਾ ਰਹੇ ਹਨ ਉਹ ਵੀ ਬਾਜ ਆ ਜਾਣ ਨਹੀਂ ਤਾ ਸਮਾਂ ਆਉਂਦੇ ਹੀ 21 ਦੇ 51 ਵਾਪਿਸ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅੱਜ ਕਾਂਗਰਸ ਦੇ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਜੋ ਹਲਕੇ ਅੰਦਰ ਭ੍ਰਿਸ਼ਟਾਚਾਰ ਫੈਲਾਇਆ ਗਿਆ ਹੈ।
ਤੇ ਵਿਕਾਸ ਦੇ ਨਾਮ ਤੇ ਵੱਡੇ ਪੱਧਰ ਤੇ ਲੁੱਟ ਕੀਤੀ ਗਈ ਹੈ ।ਜਿਸ ਦਾ ਸਰਕਾਰ ਬਣਦੇ ਹੀ ਪਰਦਾ ਫਾਸ਼ ਕੀਤਾ ਜਾਵੇਗਾ। ਰਾਜੂ ਖੰਨਾ ਨੇ ਕਿਹਾ ਕਿ ਜੋ ਧਾਂਦਲੀਆਂ ਤੇ ਝੂਠੇ ਪਰਚੇ ਕਾਂਗਰਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਵਰਕਰਾਂ ਤੇ ਆਗੂਆਂ ਉੱਪਰ ਕੀਤੇ ਗਏ ਹਨ। ਉਹਨਾਂ ਨੂੰ ਸਰਕਾਰ ਬਣਦੇ ਹੀ ਰੱਦ ਹੀ ਨਹੀ ਕੀਤਾ ਜਾਵੇਗਾ ਸਗੋਂ ਝੂਠੇ ਪਰਚੇ ਦਰਜ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਲਾਣਾ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਵੱਡਾ ਇਕੱਠ ਕਰਕੇ ਚੋਣ ਮੁਹਿੰਮ ਨੂੰ ਵੱਡਾ ਬਲ ਦਿੱਤਾ। ਉਹਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਬਣਦੇ ਹੀ ਉਹਨਾਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਤੇ ਸੀਨੀਅਰ ਆਗੂ ਨਰਿੰਦਰ ਸਿੰਘ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਬਬਲੀ, ਮੁਸਲਿਮ ਆਗੂ ਰਾਜੂ ਖਾ ਸਲਾਣਾ,ਕੇਹਰ ਸਿੰਘ ਸਲਾਣਾ, ਯੂਥ ਆਗੂ ਬੇਅੰਤ ਸਿੰਘ ਪਨਾਗ ਦੀ ਅਗਵਾਈ ਵਿੱਚ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਪਿੰਡ ਵਾਸੀਆਂ ਵੱਲੋਂ ਵੱਡੀ ਜਿੱਤ ਦਰਜ਼ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਤੇ ਸਾਬਕਾ ਚੇਅਰਮੈਨ ਬਲਤੇਜ ਸਿੰਘ ਮਹਿਮੂਦਪੁਰ, ਸੀਨੀਅਰ ਆਗੂ ਕੇਸਰ ਸਿੰਘ ਸਲਾਣਾ, ਸੀਨੀਅਰ ਆਗੂ ਮਨਜੀਤ ਸਿੰਘ ਸਲਾਣਾ, ਹਰਭਜਨ ਸਿੰਘ ਨੰਬਰਦਾਰ,ਜਰਨੈਲ ਸਿੰਘ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਬਿੱਟੂ ਪਨਾਗ, ਜਰਨੈਲ ਸਿੰਘ ਨੰਬਰਦਾਰ, ਅਮੋਲਕ ਸਿੰਘ, ਮੁਸ਼ਤਾਕ ਅਲੀ,ਮੁਹੰਮਦ ਅਮੀਤੋਜ, ਕਰਮਜੀਤ ਸਿੰਘ ਨੰਬਰਦਾਰ,ਹਰਪਾਲ ਸਿੰਘ,ਮੋਹਣ ਸਿੰਘ ਨਰਸੀ,,ਦਰਬਾਰਾ ਸਿੰਘ,ਜੀਤੀ ਸਲਾਣਾ,ਡਾ ਪਰਮਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

