ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 16 ਫਰਵਰੀ ਨੂੰ ਮਨਾਇਆ ਜਾਵੇਗਾ : ਗਿਆਨੀ ਫੂਲਾ ਸਿੰਘ

ਪਟਿਆਲਾ 14 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਪਾਤਸ਼ਾਹ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਦਿਵਸ ਮਨਾਇਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਭਾਈ ਅਜਮੇਰ ਸਿੰਘ ਨੇ ਮੁੱਖਵਾਕ ਲਿਆ ਅਤੇ ਗਿਆਨੀ ਫੂਲਾ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਹਜ਼ੂਰੀ ਕੀਰਤਨੀ ਭਾਈ ਗੁਰਜੰਟ ਸਿੰਘ ਦੇ ਜਥੇ ਨੇ ਗੁਰਬਾਣੀ ਸਰਵਣ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗਿਆਨੀ ਫੂਲਾ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਇਤਿਹਾਸ ਨਾਲ ਜੋੜਿਆ ਅਤੇ ਦੱਸਿਆ ਕਿ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਰਚਿਤ ਗੁਰਬਾਣੀ ਦਾ ਪ੍ਰਚਾਰ ਪਸਾਰ ਕੀਤਾ ਅਤੇ ਗੁਰੂ ਸਾਹਿਬ ਵਿਚਾਰਾਰਾ ਅਤੇ ਉਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਇਆ, ਅੱਜ ਲੋੜ ਹੈ ਕਿ ਗੁਰਬਾਣੀ ਦੇ ਫਲਸਫੇ ਨਾਲ ਜੁੜਿਆ ਜਾਵੇ। ਉਨ੍ਹਾਂ ਪ੍ਰੇਰਨਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਜੀਵਨ ਜਾਂਚ ਮਨੁੱਖ ਨੂੰ ਹਮੇਸ਼ਾ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਤੋਂ ਦੂਰ ਰਹਿਣ ਦਾ ਮਾਰਗ ਵਿਖਾਉਂਦੀ ਹੈ।

ਇਸ ਦੌਰਾਨ ਭਾਈ ਅਜਮੇਰ ਸਿੰਘ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧ ਵੀ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 16 ਫਰਵਰੀ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਗੁਰਦੀਪ ਸਿੰਘ, ਰਣਧੀਰ ਸਿੰਘ ਧੀਰਾ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਜੀਤ ਸਿੰਘ ਕੌਲੀ, ਗੁਰਤੇਜ ਸਿੰਘ, ਮਨਜੀਤ ਸਿੰਘ ਪਵਾਰ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *