ਅੱਜ 9,238 ਨੇ ਕਰਵਾਇਆ ਕੋਵਿਡ ਟੀਕਾਕਰਨ ।
ਕੱਲ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਵੈਕਸੀਨ ਟੀਕਾਕਰਨ।
ਕੋਵਿਡ ਗਾਈਡਲਾਈਨ ਦੀ ਪਲਾਣਾ ਨੁੰ ਬਣਾਇਆ ਜਾਵੇ ਯਕੀਨੀ।
ਜਿਲ੍ਹੇ ਵਿੱਚ 06 ਕੋਵਿਡ ਕੇਸ ਹੋਏ ਰਿਪੋਰਟ : ਸਿਵਲ ਸਰਜਨ
ਪਟਿਆਲਾ 15 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ)ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 9,238 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 23 ਲੱਖ 92 ਹਜਾਰ 885 ਹੋ ਗਈ ਹੈ। ਅੱਜ ਵੈਕਸਿਨ ਦੀ ਦੂਜੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 200 ਹੈ ਅਤੇ 15 ਤੋਂ 18 ਸਾਲ ਤੱਕ ਦੇ 466 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ।ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਬੱਚੇ ਜਿਹਨਾਂ ਦੀ ਪਹਿਲੀ ਡੋਜ ਲਗੇ ਨੂੰ 28 ਦਿਨ ਦਾ ਸਮਾਂ ਪੂਰਾ ਹੋ ਗਿਆ ਹੈ ਉਹ ਵੈਕਸਿਨ ਦੀ ਦੂਜੀ ਡੋਜ ਜਰੂਰ ਲਗਵਾਉਣ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਹੁਣ ਜਿਲ੍ਹੇ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਪਰ ਚੋਣਾਂ ਦੇ ਸਮੇਂ ਨੁੰ ਮੁੱਖ ਰੱਖਦੇ ਹੋਏ ਕੋਵਿਡ ਗਾਈਡਲਾਈਨ ਦੀ ਪਾਲਣਾ ਜਿਵੇਂ ਮਾਸਕ ਪਾ ਕੇ ਰੱਖਣਾ, ਹੱਥਾ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਨੂੰ ਯਕੀਨੀ ਬਣਾਇਆ ਜਾਵੇ।
ਅੱਜ ਜਿਲੇ ਵਿੱਚ ਪ੍ਰਾਪਤ 1898 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 03, ਰਾਜਪੁਰਾ ਤੋਂ 02 ਅਤੇ ਬਲਾਕ ਕਾਲੋਮਾਜਰਾ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,896 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 09 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,372 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 68 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1841 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,90,841 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,896 ਕੋਵਿਡ ਪੋਜਟਿਵ, 11,27,793 ਨੈਗੇਟਿਵ ਅਤੇ ਲਗਭਗ 1152 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੱਲ ਮਿਤੀ 16 ਫਰਵਰੀ ਦਿਨ ਬੁੱਧਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਮਥੁਰਾ ਕਲੋਨੀ, ਬਡੁੰਗਰ, ਕਰੀਵੀ ਮੈਡੀਕਲ ਹਾਲ ਨੇੜੇ ਅਨਾਜ ਮੰਡੀ ਨਾਭਾ ਗੇਟ, ਬਾਜੀਗਰ ਬਸਤੀ, ਬੱਚਿਤਰ ਨਗਰ, ਕਿਉਸਕ ਸੰਜੇ ਕਲੋਨੀ, ਰਵੀਦਾਸ ਮੰਦਰ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ, ਮੋਬਲਿੲ ਟੀਮ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

