ਪੰਜਾਬ ਦੇ ਲੋਕ ਆਪ, ਕਾਂਗਰਸ ਨੂੰ ਦਿਖਾਉਣਗੇ ਪੰਜਾਬ ਤੋਂ ਬਾਹਰ ਦਾ ਰਸਤਾ : ਬਿੱਟੂ ਚੱਠਾ
ਵੱਡੀ ਲੀਡ ਨਾਲ ਪੰਜਾਬ ਅੰਦਰ ਬਣੇਗੀ ਅਕਾਲੀ ਦਲ ਬਸਪਾ ਦੀ ਸਰਕਾਰ
ਪਟਿਆਲਾ, 15 ਫਰਵਰੀ :(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਇਸ ਵਾਰ ਪੰਜਾਬ ਦੇ ਲੋਕ ਆਪ, ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਕਿਉਂਕਿ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ ਤੇ ਅਕਾਲੀ ਦਲ ਬਸਪਾ ਨੂੰ ਸੱਤਾ ‘ਚ ਲਿਆਉਣ ਲਈ ਪੂਰੀ ਤਰ੍ਹਾ ਤਿਆਰ ਹਨ। ਬਿੱਟੂ ਚੱਠਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵੱਖ-ਵੱਖ ਏਰੀਆਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਹੁਣ ਪੰਜਾਬ ਅੰਦਰ ਅਕਾਲੀ ਦਲ ਬਸਪਾ ਦੀ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਬਣੇਗੀ ਕਿਉਂਕਿ ਹਰ ਘਰ ਤੇ ਹਰ ਵਰਗ ਤੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਤੇ ਸਹਿਯੋਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਅਧਾਰ ਖਤਮ ਹੋ ਚੁੱਕਾ ਹੈ। ਲੋਕ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾ ਤਿਆਰ ਹਨ।
ਬਿੱਟੂ ਚੱਠਾ ਨੇ ਆਖਿਆ ਕਿ ਪੰਜ ਸਾਲਾਂ ਵਿੱਚ ਕਾਂਗਰਸ ਨੇ ਲੋਕਾਂ ਨੂੰ ਕੁੱਟਣ ਤੇ ਲੁਟਣ ਤੋਂ ਇਲਾਵਾ ਕੁੱਝ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਲੋਕ 10 ਸਾਲ ਪਹਿਲਾਂ ਰਹੀ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਅਕਾਲੀ ਦਲ ਬਸਪਾ ਹੀ ਪੰਜਾਬ ਤੇ ਪੰਜਾਬੀਅਤ ਲਈ ਸੋਚਦੇ ਹਨ, ਇਸਤੋਂ ਬਿਨਾਂ ਦੂਜੀਆਂ ਪਾਰਟੀਆਂ ਸਿਰਫ਼ ਲੋਕਾਂ ਨੂੰ ਲੁੱਟ ਰਹੀਆਂ ਹਨ। ਇਸ ਲਈ ਲੋਕਾਂ ਨੂੰ ਜ਼ਰਾ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਪਟਿਆਲਾ ਦਿਹਾਤੀ ਦੇ ਨਾਲ-ਨਾਲ ਹੋਰ ਸੀਟਾਂ ਤੋਂ ਵੀ ਅਕਾਲੀ ਦਲ ਬਸਪਾ ਵੱਲੋਂ ਹੁੰਝਾਫੇਰ ਜਿੱਤ ਪ੍ਰਾਪਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਗੁਰਜੀਤ ਜੈਲਦਾਰ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਹਰਭਜਨ ਸਿੰਘ, ਗੁਰਸੇਵਕ ਸਿੰਘ, ਬੇਅੰਤ ਸਿੰਘ, ਲੱਖੀ, ਗੁਰਪ੍ਰੀਤ ਪੰਚ, ਦਰਸ਼ਨ ਸਿੰਘ, ਕਾਕਾ ਸਿੰਘ ਨੰਬਰਦਾਰ, ਲਖਵਿੰਦਰ ਸਿੰਘ, ਨੰਦ ਸਿੰਘ, ਧਰਮ ਸਿੰਘ, ਜੋਰਾ ਸਿੰਘ, ਹਰਬੰਸ ਸਿੰਘ, ਸਿੰਗਾਰਾ ਸਿੰਘ, ਲਖਵੀਰ ਸਿੰਘ ਮੌਜੂਦ ਸਨ।

