ਪਟਿਆਲਾ ਦਾ ਵਿਕਾਸ ਕੈਪਟਨ ਦੇ ਨਾਲ – ਜੈ ਇੰਦਰ ਕੌਰ
ਪਟਿਆਲਾ (ਮਧੂਸਾਰ ਬਿਊਰੋ) ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਨੂੰ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰ ਰਹੀ, ਉਨਾਂ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਵਿਖੇ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਨ ਦੌਰਾਨ ਕਿਹਾ ਕਿ ਉਨ੍ਹਾਂ ਦੇ ਪਿਤਾ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇਕੇ ਕਈ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਸਿਰੇ ਚਾੜ੍ਹਿਆ। ਜਿਸ ਨਾਲ ਪਟਿਆਲਾ ਵਾਸੀਆਂ ਦੀਆਂ ਮੂਲਭੂਤ ਸੁਵਿਧਾਵਾਂ ਵਿੱਚ ਵਾਧਾ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਪੀ.ਐਲ.ਸੀ ਅਤੇ ਭਾਜਪਾ ਗਠਬੰਧਨ ਦੀ ਸਰਕਾਰ ਬਣਨ ਤੋਂ ਬਾਅਦ ਇਕ ਵਾਰ ਫਿਰ ਤੋਂ ਪਟਿਆਲਾ ਸ਼ਹਿਰ ਲਈ ਕਈ ਮਹੱਤਵਪੂਰਨ ਪ੍ਰਾਜੈਕਟ ਲਾਗੂ ਕਰਕੇ ਵਿਕਾਸ ਪੱਖੋਂ ਪਟਿਆਲਾ ਨੂੰ ਨੰਬਰ ਇੱਕ ਤੇ ਰੱਖਿਆ ਜਾਵੇਗਾ। ਕਿਉਂਕਿ ਪਟਿਆਲਾ ਦਾ ਵਿਕਾਸ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਹੈ। ਕਿਉਂਕਿ ਪਟਿਆਲਾ ਉਨ੍ਹਾਂ ਦਾ ਜੱਦੀ ਸ਼ਹਿਰ ਹੈ। ਜਿਸ ਲਈ ਪਟਿਆਲਾ ਵਾਸੀਆਂ ਨੂੰ ਸੁਵਿਧਾਵਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

