ਪੰਜਾਬਪਟਿਆਲਾ

ਹਵਾ ਦੇ ਬੁਲੇ ਵਾਂਗ ਕੈਪਟਨ, ਆਪ ਤੇ ਅਕਾਲੀ ਦਲ ਕਾਂਗਰਸੀ ਦੀ ਹਨ੍ਹੇਰੀ ਵਿੱਚ ਉਡ ਜਾਣਗੇ : ਵਿਸ਼ਨੂੰ ਸ਼ਰਮਾ

ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ ਕਾਂਗਰਸ ਚੁਕੇਗੀ ਅਹਿਮ ਕਦਮ

ਪੰਜਾਬ ਦਾ ਭਵਿੱਖ ਸਿਰਫ਼ ਕਾਂਗਰਸ ਦੇ ਹੱਥਾਂ ’ਚ ਸੁਰੱਖਿਅਤ

ਪਟਿਆਲਾ, 18 ਫਰਵਰੀ (ਮਧੂਸਾਰ ਬਿਊਰੋ) ਕਾਂਗਰਸ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਹਵਾ ਦੇ ਬੁਲੇ ਵਾਂਗ ਕੈਪਟਨ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਕਾਂਗਰਸ ਦੀ ਹਨ੍ਹੇਰੀ ਵਿੱਚ ਉਡ ਜਾਣਗੇ। ਵਿਸ਼ਨੂੰ ਸ਼ਰਮਾ ਨੇ ਅੱਜ ਡੌਰ ਟੂ ਡੌਰ ਪ੍ਰਚਾਰ ਕਰਕੇ ਆਪਣੀ ਜਿੱਤ ਯਕੀਨੀ ਬਣਾਉਣ ਲਈ ਲੋਕਾਂ ਦਾ ਅਸੀਰਵਾਦ ਲਿਆ।

ਇਸ ਮੌਕੇ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ ਕਾਂਗਰਸ ਵੱਲੋਂ ਜਿੱਤ ਤੋਂ ਬਾਅਦ ਅਹਿਮ ਕਦਮ ਚੁੱਕੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਇਆ ਕਰਵਾਇਆ ਜਾਵੇਗਾ ਤਾਂ ਜੋ ਪੰਜਾਬ ਦੀ ਨੌਜਵਾਨ ਪੀੜੀ ਚੰਗੇ ਪਾਸੇ ਲੱਗ ਸਕੇ।
ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਰੁਜ਼ਗਾਰ ਦੀ ਸਭ ਤੋਂ ਜ਼ਿਆਦਾ ਲੋੜ ਹੈ ਅਤੇ ਕਾਂਗਰਸ ਵੱਲੋਂ ਇਸ ਪ੍ਰੋਜੈਕਟ ’ਤੇ ਪਹਿਲ ਦੇ ਅਧਾਰ ’ਤੇ ਕੰਮ ਕੀਤਾ ਜਾਵੇਗਾ ਤੇ ਨੌਜਵਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜਿਸਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਲੋਕਾਂ ਨੂੰ ਵੱਡੀਆਂ ਸਹੂਲਤਾ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਪਟਿਆਲਾ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਨਹੀਂ ਸੋਚਿਆ। ਜੇਕਰਸੋਚਿਆ ਹੁੰਦਾ ਤਾਂ ਪਟਿਆਲਾ ਅੱਜ ਪੰਜਾਬ ਦਾ ਸਭ ਤੋਂ ਸੁੰਦਰ ਸ਼ਹਿਰ ਹੁੰਦਾ ਪਰ ਅੱਜ ਪਟਿਆਲਾ ਕਿਸ ਤਰ੍ਹਾ ਦਾ ਹੈ। ਇਹ ਲੋਕਾਂ ਨੂੰ ਭਲੀਭਾਂਤ ਪਤਾ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਕੋਲ ਕੋਈ ਵੀ ਵਿਜਨ ਨਹੀਂ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਹੋਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਗੁਰਵਿੰਦਰ ਪਾਲ ਬੇਦੀ, ਪਵਨ ਨਾਗਰਥ ਸਾਬਕਾ ਕੌਂਸਲਰ, ਬਲਵਿੰਦਰ ਪਾਲ ਬੇਦੀ, ਰਾਜੇਸ਼ ਮੰਡੌਰਾ, ਹਰਵਿੰਦਰ ਸਿੰਘ ਨਿੱਪੀ, ਗੋਪਾਲ ਸਿੰਗਲਾ, ਸੁਖਵਿੰਦਰ ਸਿੰਘ ਸੋਨੂੰ, ਗੁਰਦੇਵ ਸਿੰਘ ਪੂਨੀਆ ਸਾਬਕਾ ਕੌਂਸਲਰ, ਵਿਨੋਦ ਕਾਲੂ, ਪ੍ਰਦੀਪ ਦੀਵਾਨ, ਅਮਰਜੀਤ ਕੌਰ ਭੱਠਲ ਸ਼ਹਿਰੀ ਪ੍ਰਧਾਨ, ਕੁਲਦੀਪ ਖੰਡੌਲੀ ਤੇ ਹੋਰ ਵੀ ਸੀਨੀਅਰ ਨੇਤਾ ਮੌਜੂਦ ਸਨ।

Leave a Reply

Your email address will not be published. Required fields are marked *