ਪਟਿਆਲਾ

ਜਸਪਾਲ ਬਿੱਟੂ ਚੱਠਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਜਿੱਤ ਲਈ ਲਿਆ ਆਸੀਰਵਾਦ

ਬੀਬੀ ਬਲਜਿੰਦਰ ਚੱਠਾ ਨੇ ਲਿਆ ਸੰਤ ਬਾਬਾ ਅਮਰੀਕ ਸਿੰਘ ਜੀ ਤੋਂ ਆਸ਼ੀਰਵਾਦ

ਪਟਿਆਲਾ, 19 ਫਰਵਰੀ (ਮਧੂਸਾਰ ਬਿਊਰੋ) : ਪਟਿਆਲਾ ਦਿਹਾਤੀ ਤੋਂ ਆਪਣੀ ਜਿੱਤ ਪੱਕੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਵਿਸ਼ੇਸ਼ ਤੌਰ ‘ਤੇ ਭਾਈ ਰਣਜੀਤ ਸਿੰਘ ਢਡਰੀਆਂ ਵਾਲਿਆਂ ਦਾ ਆਸੀਰਵਾਦ ਪ੍ਰਾਪਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਦੀ ਧਰਮਸੁਪਤਨੀ ਬੀਬੀ ਬਲਜਿੰਦਰ ਕੌਰ ਚੱਠਾ ਨੇ ਵੀ ਆਪਣੇ ਪਤੀ ਦੀ ਜਿੱਤ ਯਕੀਨੀ ਬਣਾਉਣ ਲਈ ਗੁਰਦੁਆਰਾ ਸ੍ਰੀ ਸੰਤਪੁਰਾ ਪਿੰਡ ਬੋਹੜਪੁਰ ਜਨਹੇੜੀਆਂ ਵਿਖੇ ਸੰਤ ਬਾਬਾ ਅਮਰੀਕ ਸਿੰਘ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਦੋਵੇਂ ਪਤੀ ਪਤਨੀ ਨੇ ਗੁਰਦੁਆਰਾ ਸਾਹਿਬਾਨਾਂ ਅਤੇ ਮੰਦਰਾਂ ਵਿੱਚ ਵੀ ਮੱਥਾ ਟੇਕ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਬਿੱਟੂ ਨੇ ਆਖਿਆ ਕਿ ਅੱਜ ਪੰਜਾਬ ਅੰਦਰ ਅਕਾਲੀ, ਬਸਪਾ ਪੱਖੀ ਹਵਾ ਚੱਲ ਰਹੀ ਹੈ ਤੇ ਪੰਜਾਬ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਤੇ ਆਪ ਨੂੰ ਪੰਜਾਬ ਅੰਦਰ ਕੁੱਝ ਵੀ ਨਹੀਂ ਮਿਲਣ ਵਾਲਾ, ਇਨ੍ਹਾਂ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਵੀ ਜਬਤ ਹੋ ਜਾਣਗੀਆਂ। ਉਨ੍ਹਾਂ ਆਖਿਆ ਕਿ ਹਲਕਾ ਸਮਾਣਾ ਵਿੱਚ ਅਕਾਲੀ ਦਲ ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ ਤੇ ਵਿਰੋਧੀਆਂ ਦੀਆਂ ਜਮਾਨਤਾਂ ਵੀ ਜਬਤ ਹੋ ਜਾਣਗੀਆਂ।

Leave a Reply

Your email address will not be published. Required fields are marked *