ਦੇਸ਼-ਵਿਦੇਸ਼ਪੰਜਾਬ

ਪ੍ਰਧਾਨ ਮੰਤਰੀ ਨੂੰ ਮਿਲਿਆ ਅਫ਼ਗਾਨ ਸਿੱਖ-ਹਿੰਦੂ ਵਫ਼ਦ, ਇੰਝ ਕੀਤਾ ਨਰਿੰਦਰ ਮੋਦੀ ਦਾ ਸਨਮਾਨ

ਨਵੀਂ ਦਿੱਲੀ (ਮਧੂਸਾਰ ਬਿਊਰੋ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਸਿੱਖ-ਹਿੰਦੂ ਵਫ਼ਦ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਇਕ ਦਿਨ ਪਹਿਲਾਂ ਇਹ ਮੁਲਾਕਾਤ ਹੋਈ ਹੈ। ਭਾਰਤ ’ਚ ਵੱਡੀ ਗਿਣਤੀ ’ਚ ਅਫ਼ਗਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਹਾਲ ’ਚ ਹੀ ਤਾਲਿਬਾਨ ਵਲੋਂ ਅਫ਼ਗਾਨਿਸਤਾਨ ਦੀ ਸੱਤਾ ’ਤੇ ਕਬਜ਼ਾ ਕਰਨ ਮਗਰੋਂ ਭਾਰਤ ਸਰਕਾਰ ਨੇ ਉਨ੍ਹਾਂ ’ਚੋਂ ਕਈਆਂ ਨੂੰ ਉੱਥੋਂ ਕੱਢਿਆ ਸੀ। ਅਫ਼ਗਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਉਤਪੀੜਨ ਝੱਲਣ ਵਾਲੇ ਘੱਟ ਗਿਣਤੀ ਹਿੰਦੂ ਅਤੇ ਸਿੱਖਾਂ ਪ੍ਰਤੀ ਮੋਦੀ ਸਰਕਾਰ ਨੇ ਕਈ ਵਾਰ ਆਪਣੀ ਵਚਨਬੱਧਤਾ ਜਤਾਈ ਹੈ।

ਬੇਸ਼ੱਕ ਇਸ ਮੁਲਾਕਾਤ ਨੂੰ ਚੋਣਾਵੀ ਗਣਿਤ ਨਾਲ ਜੋੜ ਕੇ ਵੇਖਿਆ ਜਾਵੇ ਪਰ ਇਸ ਮੁਲਾਕਾਤ ਨੂੰ ਦੇਸ਼ ਨੂੰ ਇਕ ਸੂਤਰ ’ਚ ਪਿਰੋਣ ਦੀ ਅਨੋਖੀ ਪਹਿਲ ਮੰਨਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਰਿਹਾਇਸ਼ ’ਤੇ ਅਫ਼ਗਾਨਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਯਾਨੀ ਕਿ ਸਿੱਖ ਅਤੇ ਹਿੰਦੂਆਂ ਦੇ ਵਫ਼ਦ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ। ਵਫ਼ਦ ਨੇ ਅਫ਼ਗਾਨਿਸਤਾਨ ਸੰਕਟ ਦੇ ਸਮੇਂ ਉਨ੍ਹਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਕੀਤਾ।

ਇਸ ਮੁਲਾਕਾਤ ਬਾਬਤ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਅਫ਼ਗਾਨ ਸਿੱਖ-ਹਿੰਦੂ ਵਫ਼ਦ ਦਾ ਹਿੱਸਾ ਬਣ ਕੇ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਫ਼ਗਾਨ ਘੱਟ ਗਿਣਤੀ ਨੂੰ ਵਾਪਸ ਲਿਆਉਣ ’ਚ ਦਿੱਤੇ ਉਨ੍ਹਾਂ ਦੇ ਯੋਗਦਾਨ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਦਿੱਤਾ।

ਦੱਸ ਦੇਈਏ ਕਿ ਬੀਤੇ ਕੱਲ ਯਾਨੀ ਕਿ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ’ਤੇ ਸਿੱਖ ਭਾਈਚਾਰੇ ਅਤੇ ਸੰਤ ਭਾਈਤਾਰੇ ਦੇ ਕਈ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਪਾਰਟੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਢਸਾ ਧੜੇ ਨਾਲ ਗਠਜੋੜ ਕਰਨ ਨਾਲ ਹੀ ਸਿੱਖ ਭਾਈਚਾਰੇ ਨੂੰ ਲੁਭਾਉਣ ਵਿਚ ਜੀ ਜਾਨ ਨਾਲ ਜੁੱਟੀ ਹੈ।

Leave a Reply

Your email address will not be published. Required fields are marked *