ਪਟਿਆਲਾ

ਪਟਿਆਲਾ ਸ਼ਹਿਰ ਦੇ ਵੋਟਰ ਸਿਰਫ਼ ਤੇ ਸਿਰਫ਼ ਕਾਂਗਰਸ ਨੂੰ ਹੀ ਜਿਤਾਉਂਦੇ ਹਨ : ਵਿਸ਼ਨੂੰ ਸ਼ਰਮਾ

ਵੋਟਰਾਂ ਦਾ ਕੀਤਾ ਧੰਨਵਾਦ

ਪਟਿਆਲਾ, 20 ਫਰਵਰੀ (ਮਧੂਸਾਰ ਬਿਊਰੋ) : ਕਾਂਗਰਸ ਪਾਰਟੀ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਵੋਟ ਪਾਉਣ ਤੋਂ ਬਾਅਦ ਆਖਿਆ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਨੇ ਸਿਰਫ਼ ਤੇ ਸਿਰਫ਼ ਕਾਂਗਰਸ ਨੂੱ ਵੋਟ ਪਾਈ ਹੈ ਤੇ ਇਸ ਵਾਰ ਵੀ ਉਹ ਕਾਂਗਰਸ ਨੂੱ ਵੱਡੀ ਜਿੱਤ ਦਿਵਾਉਣ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਅਮਰਿੰਦਰ ਤੇ ਦੂਜੀਆਂ ਪਾਰਟੀਆਂ ਰੁਲਦੀਆਂ ਨਜ਼ਰ ਆਉਣਗੀਆਂ ਕਿਉਂਕਿ ਪਟਿਆਲਵੀ ਹਮੇਸ਼ਾ ਹੀ ਕਾਂਗਰਸ ਨੂੰ ਪਿਆਰ ਕਰਦੇ ਹਨ। ਉਨ੍ਹਾਂ ਆਖਿਆ ਕਿ ਪਟਿਆਲਾ ਸ਼ਹਿਰ ਦੀ ਤਰੱਕੀ ਮੁੜ ਤੋਂ ਸ਼ੁਰੂ ਹੋਵੇਗੀ। ਵਿਸਨੂੰ ਸਰਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੀਤੇ 111 ਦਿਨਾਂ ਦਾ ਕੰਮ ਕਰਕੇ ਪਟਿਆਲਾ ਸਹਿਰ ਦੇ ਪੰਜਾਬ ਦੇ ਲੋਕਾਂ ਨੇ ਵੋਟਾਂ ਦਾ ਭੁਗਤਾਨ ਕੀਤਾ ਹੈ।

Leave a Reply

Your email address will not be published. Required fields are marked *