ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਸਿੱਖਸ ਫਾਰ ਜਸਟਿਸ ਨਾਲ ਜੁੜੇ ਐਪਸ ਤੇ ਵੈੱਬਸਾਈਟਾਂ ਕੀਤੀਆਂ ਬਲਾਕ
ਨਵੀਂ ਦਿੱਲੀ 22 ਫਰਵਰੀ (ਮਧੂਸਾਰ ਬਿਊਰੋ) ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗੈਰ-ਕਾਨੂੰਨੀ ਘੋਸ?ਿਤ ਕੀਤੇ ਗਏ ਸੰਗਠਨ ਸਿੱਖਸ ਫਾਰ ਜਸਟਿਸ () ਨਾਲ ਨੇੜਲੇ ਸਬੰਧ ਰੱਖਣ ਵਾਲੇ ਵਿਦੇਸੀ ਅਧਾਰਤ ‘‘ਪੰਜਾਬ ਪਾਲੀਟਿਕਸ ਟੀਵੀ” ਦੇ ਐਪਸ, ਵੈੱਬਸਾਈਟ ਅਤੇ ਸੋਸਲ ਮੀਡੀਆ ਖਾਤਿਆਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਹਨ। ਖੁਫੀਆ ਜਾਣਕਾਰੀਆਂ ’ਤੇ ਭਰੋਸਾ ਕਰਦੇ ਹੋਏ ਕਿ ਚੈਨਲ ਚੱਲ ਰਹੀਆਂ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਜਨਤਕ ਵਿਵਸਥਾ ਨੂੰ ਭੰਗ ਕਰਨ ਲਈ ਆਨਲਾਈਨ ਮੀਡੀਆ ਦੀ ਵਰਤੋਂ ਕਰਨ ਦੀ ਕੋਸ?ਿਸ ਕਰ ਰਿਹਾ ਸੀ, ਮੰਤਰਾਲੇ ਨੇ 18 ਫਰਵਰੀ ਨੂੰ ਆਈਟੀ ਨਿਯਮਾਂ ਦੇ ਤਹਿਤ ਐਮਰਜੈਂਸੀ ਸਕਤੀਆਂ ਦੀ ਵਰਤੋਂ ਕਰ ਕੇ ‘‘ਪੰਜਾਬ ਦੇ ਡਿਜੀਟਲ ਮੀਡੀਆ ਸਰੋਤਾਂ ਨੂੰ ਬਲਾਕ ਕੀਤਾ।
ਬਲਾਕ ਕੀਤੇ ਐਪਸ, ਵੈੱਬਸਾਈਟ ਅਤੇ ਸੋਸਲ ਮੀਡੀਆ ਖਾਤਿਆਂ ਦੀ ਸਮਗਰੀ ਵਿੱਚ ਫਿਰਕੂ ਅਸਹਿਮਤੀ ਅਤੇ ਵੱਖਵਾਦ ਨੂੰ ਭੜਕਾਉਣ ਦੀ ਸਮਰੱਥਾ ਸੀ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਰਾਜ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਹਾਨੀਕਾਰਕ ਪਾਏ ਗਏ ਸਨ। ਇਹ ਵੀ ਦੇਖਿਆ ਗਿਆ ਕਿ ਨਵੀਆਂ ਐਪਾਂ ਅਤੇ ਸੋਸਲ ਮੀਡੀਆ ਖਾਤਿਆਂ ਦੀ ਸੁਰੂਆਤ ਮੌਜੂਦਾ ਚੋਣਾਂ ਦੌਰਾਨ ਆਕਰਸ਼ਿਤ ਕਰਨ ਲਈ ਕੀਤੀ ਗਈ ਸੀ।ਭਾਰਤ ਸਰਕਾਰ ਭਾਰਤ ਵਿੱਚ ਸਮੁੱਚੇ ਸੂਚਨਾ ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਮਜੋਰ ਕਰਨ ਦੀ ਸਮਰੱਥਾ ਵਾਲੀਆਂ ਕਿਸੇ ਵੀ ਕਾਰਵਾਈਆਂ ਨੂੰ ਨਾਕਾਮ ਕਰਨ ਲਈ ਚੌਕਸ ਅਤੇ ਵਚਨਬੱਧ ਹੈ।

