ਦੇਸ਼-ਵਿਦੇਸ਼ਪੰਜਾਬ

ਯੂਕਰੇਨ ਦੇ ਦੂਜੇ ਵੱਡੇ ਸ਼ਹਿਰ ਖਾਰਕੀਵ ’ਚ ਦਾਖਲ ਹੋਈਆਂ ਰੂਸੀ ਫੌਜਾਂ, ਭਿਆਨਕ ਲੜਾਈ ਜਾਰੀ

ਯੂਕਰੇਨ (ਮਧੂਸਾਰ ਬਿਊਰੋ) ਯੂਕਰੇਨ ਦੇ ਰਾਸ਼ਟਰਪਤੀ ਦਫਤਰ ਨੇ ਕਿਹਾ ਕਿ ਰੂਸੀ ਫੌਜ ਨੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿੱਚ ਗੈਸ ਪਾਈਪਲਾਈਨ ਉਡਾ ਦਿੱਤੀ। ਇਹ ਧਮਾਕਾ ਵਾਤਾਵਰਣ ਤਬਾਹੀ ਦਾ ਕਾਰਨ ਬਣ ਸਕਦਾ ਹੈ। ਇਸ ਦੌਰਾਨ ਪਤਾ ਲੱਗਿਆ ਹੈ ਕਿ ਰੂਸੀ ਫੌਜ ਖਾਰਕੀਵ ਵਿੱਚ ਦਾਖਲ ਹੋ ਗਈ ਹੈ ਤੇ ਉਥੇ ਭਿਆਨਕ ਲੜਾਈ ਜਾਰੀ ਹੈ। ਲਗਭਗ 15 ਲੱਖ ਲੋਕਾਂ ਦੀ ਆਬਾਦੀ ਵਾਲਾ ਸ਼ਹਿਰ ਰੂਸ ਦੀ ਸਰਹੱਦ ਤੋਂ 40 ਕਿਲੋਮੀਟਰ ਦੂਰ ਹੈ।

ਉਧਰ, ਯੂਕਰੇਨ ਦੇ ਉਪ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੂਸ ਨੇ ਲਗਭਗ 4,300 ਸੈਨਿਕ ਅਤੇ 146 ਟੈਂਕ ਗੁਆ ਦਿੱਤੇ ਹਨ। ਫਿਨਲੈਂਡ ਅਤੇ ਡੈਨਮਾਰਕ ਵੀ ਰੂਸੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦੇਣਗੇ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦਾ ਕਹਿਣਾ ਹੈ ਕਿ ਹਮਲੇ ਨੂੰ ਲੈ ਕੇ ਰੂਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਸੀਟ ਤੋਂ ਹਟਾ ਦੇਣਾ ਚਾਹੀਦਾ ਹੈ। ਉਧਰ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਯੂਕਰੇਨ, ਰੂਸ ਨਾਲ ਗੱਲਬਾਤ ਲਈ ਤਿਆਰ ਹੈ। ਪਰ ਉਸ ਦਾ ਦੇਸ਼ ਬੇਲਾਰੂਸ ਵਿੱਚ ਰੂਸ ਨਾਲ ਕੋਈ ਗੱਲਬਾਤ ਨਹੀਂ ਕਰੇਗਾ।

ਨਿਊਜ਼ ਏਜੰਸੀ ਏਐਫਪੀ ਨੇ ਦਾਅਵਾ ਕੀਤਾ ਹੈ ਕਿ ਰੂਸ ਨੇ ਬੇਲਾਰੂਸ ਵਿੱਚ ਯੂਕਰੇਨ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਪਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਨੇ ਕਿਹਾ ਹੈ ਕਿ ਯੂਕਰੇਨ ਰੂਸ ਨਾਲ ਗੱਲਬਾਤ ਲਈ ਤਿਆਰ ਹੈ। ਪਰ ਉਹ ਬੇਲਾਰੂਸ ਵਿੱਚ ਰੂਸ ਨਾਲ ਕੋਈ ਗੱਲਬਾਤ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਯੂਕਰੇਨ ‘ਤੇ ਹਮਲੇ ਲਈ ਬੇਲਾਰੂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਯੂਕਰੇਨ ਦੇ ਵਿਦੇਸ਼ ਮੰਤਰੀ ਨੇ ਦੁਨੀਆ ਭਰ ਦੇ ਲੋਕਾਂ ਤੋਂ ਮਦਦ ਮੰਗਦੇ ਹੋਏ ਕਿਹਾ ਕਿ ਜੋ ਵੀ ਰੂਸ ਨਾਲ ਜੰਗ ਲੜਨਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ।

Leave a Reply

Your email address will not be published. Required fields are marked *