ਨਰੇਂਦਰ ਮੋਦੀ ਦੇ ਯਤਨਾਂ ਸਦਕਾ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਦਾ ਪਰਤਣਾ ਸ਼ਲਾਘਾਯੋਗ ਕਦਮ : ਗੁਰਜੀਤ ਸਿੰਘ ਕੋਹਲੀ
ਕੇਂਦਰ ਸਰਕਾਰ ਵਿਦਿਆਰਥੀਆਂ ਦੇ ਬੇਹਤਰ ਭਵਿੱਖ ਲਈ ਪੜ੍ਹਾਈ ਦਾ ਕਰੇ ਪੁਖਤਾ ਇੰਤਜ਼ਾਮ
ਪਟਿਆਲਾ 28 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਜਪਾ ਕਾਰਜਕਾਰਨੀ ਦੇ ਮੈਂਬਰ ਅਤੇ ਕਲਚਰਲ ਸੈਲ ਦੇ ਇੰਚਾਰਜ ਗੁਰਜੀਤ ਸਿੰਘ ਕੋਹਲੀ ਨੇ ਭਾਰਤ ਸਰਕਾਰ ਵੱਲੋਂ ਯੂਕਰੇਨ ’ਚ ਫਸੇ ’ਚ ਵਿਦਿਆਰਥੀਆਂ ਨੂੰ ਕੱਢੇ ਜਾਣ ਦੀ ਸ਼ਲਾਘਾ ਕੀਤੀ ਹੈ। ਗੁਰਜੀਤ ਕੋਹਲੀ ਨੇ ਕਿਹਾ ਕਿ ਯੂਕਰੇਨ ਦੇ ਵੱਖ ਵੱਖ ਹਿੱਸਿਆਂ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਗਏ 20,000 ਕਰੀਬ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਂਦੇ ਜਾਣ ਦੀ ਪ੍ਰਕਿਰਿਆ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਸੰਭਵ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਦੇਸ਼ ਦੇ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਕਰ ਰਹੇ ਸਨ, ਪਰ ਰੂਸ-ਯੂਕਰੇਨ ਦਰਮਿਆਨ ਹੋ ਰਹੀ ਜੰਗ ਕਾਰਨ ਫਸੇ ਵਿਦਿਆਰਥੀਆਂ ਵਿਚੋਂ ਹੁਣ ਤੱਕ 1000 ਤੋਂ ਵੱਧ ਵਿਦਿਆਰਥੀ ਘਰ ਪਰਤੇ ਆਏ ਹਨ ਅਤੇ ਬਾਕੀ ਵਿਦਿਆਰਥੀਆਂ ਨੂੰ ਜਲਦ ਕੱਢਣ ਲਈ ਵੀ ਯਤਨ ਤੇਜ਼ ਕੀਤੇ ਜਾ ਰਹੇ ਹਨ।
ਗੁਰਜੀਤ ਸਿੰਘ ਕੋਹਲੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਭਾਰਤ ਸਰਕਾਰ ਦੇ ਕਦਮਾਂ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੇ ਪਰਤ ਆਉਣ ਤੋਂ ਬਾਅਦ ਜੰਗ ਦੇ ਹਾਲਾਤਾਂ ਕਾਰਨ ਭਾਰਤ ਸਰਕਾਰ ਨੂੰ ਬੱਚਿਆਂ ਦੀ ਮੈਡੀਕਲ ਪੜ੍ਹਾਈ ਦਾ ਪੁਖਤਾ ਪ੍ਰਬੰਧ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੈਡੀਕਲ ਪ੍ਰਭਾਵਤ ਨਹੀਂ ਹੋਣੀ ਚਾਹੀਦੀ ਕਿਉਂਕਿ ਬੱਚਿਆਂ ਦੇ ਭਵਿੱਖ ਦਾ ਮਾਮਲਾ ਹੈ ਇਸ ਕਰਕੇ ਜਿਵੇਂ ਸਾਰੇ ਵਿਦਿਆਰਥੀ ਭਾਰਤ ਪਰਤ ਆਉਂਦੇ ਹਨ ਤਾਂ ਕੇਂਦਰ ਸਰਕਾਰ ਨੂੰ ਢੁਕਵੇਂ ਕਦਮ ਉਠਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਕਰਜ਼ਾ ਲੈ ਕੇ ਮੈਡੀਕਲ ਦੀ ਪੜ੍ਹਾਈ ਲਈ ਵਿਦੇਸ਼ ਗਏ ਸਨ ਉਨ੍ਹਾਂ ਦੇ ਆਰਥਿਕ ਬੋਝ ਨੂੰ ਵੀ ਘੱਟ ਕਰਨ ਲਈ ਚੰਗੇ ਕਦਮ ਉਠਾਉਣ ਦੀ ਲੋੜ ਹੈ। ਗੁਰਜੀਤ ਸਿੰਘ ਕੋਹਲੀ ਨੇ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ‘ਅਪ੍ਰੇਸ਼ਨ ਗੰਗਾ’ ਤਹਿਤ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਚਾਰ ਕੇਂਦਰੀ ਮੰਤਰੀਆਂ ਦੀ ਅਗਵਾਈ ਹੇਠ ਵਫ਼ਦ ਨੂੰ ਯੂਕਰੇਨ ਭੇਜੇ ਜਾਣ ਦਾ ਫੈਸਲੇ ਵੀ ਸਵਾਗਤ ਕੀਤਾ।

